ਲੁਧਿਆਣਾ (ਖੁਰਾਨਾ): ਸਥਾਨਕ ਸਲੇਮ ਟਾਬਰੀ ਦੇ ਚਾਂਦਨੀ ਚੌਕ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੇ ਰਿਆਜ਼ ਅਹਿਮਦ ਦੇ ਘਰ ਵਿਚ ਦੇਰ ਰਾਤ ਨੂੰ ਦੁੱਧ ਗਰਮ ਕਰਨ ਦੌਰਾਨ ਘਰੇਲੂ ਗੈਸ ਸਿਲੰਡਰ ਨੂੰ ਲੱਗੀ ਭਿਆਨਕ ਅੱਗ ਕਾਰਨ ਇਲਾਕੇ ਵਿਚ ਭਾਜੜਾਂ ਪੈ ਗਈਆਂ। ਹਾਲਾਂਕਿ ਇਲਾਕਾ ਨਿਵਾਸੀਆਂ ਅਤੇ ਫਾਇਰ ਬ੍ਰਿਗੇਡ ਟੀਮ ਦੀ ਮੁਸਤੈਦੀ ਨਾਲ ਭਿਆਨਕ ਹਾਦਸਾ ਹੋਣੋਂ ਟਲ਼ ਗਿਆ।
ਇਹ ਖ਼ਬਰ ਵੀ ਪੜ੍ਹੋ - ਹੁਣ ATM ਤੋਂ ਮਿਲਿਆ ਕਰੇਗੀ ਸਰਕਾਰੀ ਕਣਕ! ਨਹੀਂ ਪਵੇਗੀ ਡੀਪੂ ਦੀਆਂ ਲੰਮੀਆਂ ਲਾਈਨਾਂ 'ਚ ਲੱਗਣ ਦੀ ਲੋੜ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕਾ ਨਿਵਾਸੀ ਅਮਨਦੀਪ ਨੇ ਦੱਸਿਆ ਕਿ ਰਾਤ ਕਰੀਬ 10.15 ਵਜੇ ਜਦੋਂ ਪਰਿਵਾਰ ਦੁੱਧ ਗਰਮ ਕਰ ਰਿਹਾ ਸੀ ਤਾਂ ਗੈਸ ਸਿਲੰਡਰ ਦੀ ਪਾਈਪ ਨੂੰ ਅੱਗ ਲੱਗ ਗਈ ਅਤੇ ਕੁਝ ਹੀ ਦੇਰ 'ਚ ਅੱਗ ਨੇ ਭਿਆਨਕ ਰੂਪ ਧਾਰ ਲਿਆ। ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਲਾਕਾ ਵਾਸੀਆਂ ਨੇ ਬਾਲਟੀਆਂ ਅਤੇ ਰੇਤ ਪਾ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਲਗਾਤਾਰ ਵਧਦੀਆਂ ਜਾ ਰਹੀਆਂ ਸਨ। ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਅੱਗ ਬੁਝਾਊ ਦਸਤੇ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਸਿਲੰਡਰ ਮੌਕੇ 'ਤੇ ਲੱਗੀ ਅੱਗ ਦੀ ਲਪੇਟ 'ਚ ਨਹੀਂ ਆਇਆ, ਨਹੀਂ ਤਾਂ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕਿਆਂ 'ਚ ਗੈਸ ਸਿਲੰਡਰ ਫਟ ਸਕਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਪੁਸ਼ਾਕੇ, ਦੇਖੋ ਅਲੌਕਿਕ ਤਸਵੀਰਾਂ
NEXT STORY