ਲੁਧਿਆਣਾ (ਖ਼ੁਰਾਨਾ): ਬਸਤੀ ਜੋਧੇਵਾਲ ਚੌਕ ਨੇੜੇ ਪੈਂਦੇ ਕਿਰਪਾਲ ਨਗਰ ਇਲਾਕੇ ਦੀ ਮਹਾਦੇਵ ਹੋਜ਼ਰੀ ਫੈਕਟਰੀ ਵਿਚ ਐਤਵਾਰ ਦੇਰ ਰਾਤ ਤਕਰੀਬਨ ਢਾਈ ਵਜੇ ਕਥਿਤ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਦੀਆਂ ਭਿਆਨਕ ਲਪਟਾਂ ਨੇ ਚਾਰ ਮੰਜ਼ਿਲਾ ਬਿਲਡਿੰਗ ਨੂੰ ਆਪਣੀ ਲਪੇਟ ਵਿਚ ਲੈ ਲਿਆ ਤੇ ਮੌਕੇ 'ਤੇ ਪਿਆ ਕਰੋੜਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। ਇਸ ਖ਼ੌਫ਼ਨਾਕ ਮੰਜ਼ਰ ਨੂੰ ਵੇਖ ਕੇ ਇਲਾਕੇ ਵਿਚ ਲੋਕਾਂ ਦਾ ਚੀਕ-ਚਿਹਾੜਾ ਮੱਚ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਲੈ ਕੇ ਵੱਡੀ ਖ਼ਬਰ! ਅੱਜ ਰਾਤ 12 ਵਜੇ ਤੋਂ ਬਾਅਦ...
ਅਸਮਾਨ ਛੂਹੰਦੀਆਂ ਅੱਗ ਦੀਆਂ ਭਿਆਨਕ ਲਪਟਾਂ ਨੂੰ ਵੇਖ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਲਾਕਾ ਨਿਵਾਸੀ ਆਲੇ-ਦੁਆਲੇ ਦੀਆਂ ਬਿਲਡਿੰਗਾਂ ਨੂੰ ਖ਼ਾਲੀ ਕਰ ਇਲਾਕਾ ਵਾਸੀ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਵਾਂ ਵੱਲ ਭਜਦੇ ਵੇਖੇ ਗਏ। ਇਸ ਵਿਚਾਲੇ ਇਲਾਕਾ ਵਾਸੀਆਂ ਵੱਲੋਂ ਮਾਮਲੇ ਦੀ ਜਾਣਕਾਰੀ ਫ਼ਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਇਸ ਦੇ ਤੁਰੰਤ ਬਾਅਦ ਮੌਕੇ 'ਤੇ ਪਹੁੰਚੇ ਫ਼ਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਪਾਣੀ ਦੀਆਂ 64 ਗੱਡੀਆਂ ਦੀ ਵਰਤੋਂ ਕਰ ਕੇ ਤਕਰੀਬਨ 8 ਘੰਟਿਆਂ ਦੀ ਸਖ਼ਤ ਮਿਹਨਤ ਮਗਰੋਂ ਅੱਗ ਦੀਆਂ ਭਿਆਨਕ ਲਪਟਾਂ 'ਤੇ ਕਾਬੂ ਪਾਉਣ ਵਿਚ ਸਫ਼ਲਤਾ ਹਾਸਲ ਕੀਤੀ। ਫ਼ਾਇਰ ਬ੍ਰਿਗੇਡ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਲਈ ਸਾਰੀ ਰਾਤ ਆਪ੍ਰੇਸ਼ਨ ਚਲਾਇਆ ਗਿਆ, ਤਾਂ ਕਿਤੇ ਸਵੇਰੇ ਜੇ ਕਾ ਅੱਗ ਸ਼ਾਂਤ ਹੋਈ।
ਇਹ ਖ਼ਬਰ ਵੀ ਪੜ੍ਹੋ - ਜ਼ਮੀਨਾਂ 'ਤੇ ਲੱਗਣ ਵਾਲੀ ਅਸ਼ਟਾਮ ਡਿਊਟੀ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਇਸ ਬਾਰੇ ਫੈਕਟਰੀ ਮਾਲਕ ਕੇਤਨ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਕਿਰਪਾਲ ਨਗਰ ਇਲਾਕੇ ਵਿਚ ਉਨ੍ਹਾਂ ਦੀ ਚਾਰ ਮੰਜ਼ਿਲਾ ਹੌਜ਼ਰੀ ਫੈਕਟਰੀ ਹੈ। ਹਾਦਸੇ ਵੇਲੇ ਫੈਕਟਰੀ ਬੰਦ ਪਈ ਸੀ। ਇਸ ਦੌਰਾਨ ਕਥਿਤ ਤੌਰ 'ਤੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਫੈਕਟਰੀ ਵਿਚ ਅੱਗ ਲੱਗ ਗਈ ਤੇ ਕਰੋੜਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। ਇਲਾਕਾ ਵਾਸੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਤੋਂ ਪਹਿਲਾਂ ਵੀ ਇਲਾਕੇ ਵਿਚ ਬਿਜਲੀ ਦੀ ਵੋਲਟੇਜ ਘੱਟ-ਵੱਧ ਹੋਣ ਕਾਰਨ ਕਈ ਵਾਰ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦੀਆਂ ਭਿਆਨਕ ਹਾਦਸੇ ਵਾਪਰ ਚੁੱਕੇ ਹਨ। ਇਸ ਬਾਰੇ ਇਲਾਕਾ ਵਾਸੀਆਂ ਵੱਲੋਂ ਕਈ ਵਾਰ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਮਹਾਦੇਵ ਹੌਜ਼ਰੀ ਫੈਕਟਰੀ ਵਿਚ ਸੰਭਾਵਤ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਕੂਲਰ-AC ਕਰਵਾ ਲਓ ਸਾਫ਼, ਤੇਜ਼ੀ ਨਾਲ ਵਧੇਗੀ ਗਰਮੀ
ਫਾਇਰ ਬ੍ਰਿਗੇਡ ਵਿਭਾਗ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਰਾਤ 2.42 ਵਜੇ ਮਿਲੀ ਸੀ। ਇਸ ਤੋਂ ਤੁਰੰਤ ਬਾਅਦ ਉਹ ਆਪਣੀ ਟੀਮ ਨੂੰ ਲੈ ਕੇ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਜ਼ਬਰਦਸਤ ਸੀ ਕਿ ਕੁਝ ਪਲਾਂ ਵਿਚ ਹੀ ਅੱਗ ਦੀਆਂ ਭਿਆਨਕ ਲਪਟਾਂ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਦੌਰਾਨ ਵਿਭਾਗ ਵੱਲੋਂ 64 ਗੱਡੀਆਂ ਦੀ ਵਰਤੋਂ ਕਰ ਕੇ ਪਾਣੀ ਦੀਆਂ ਤੇਜ਼ ਬੁਛਾੜਾਂ ਨਾਲ ਤਕਰੀਬਨ 8 ਘੰਟੇ ਦੀ ਸਖ਼ਤ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਸਾਵਧਾਨ! 1 ਅਪ੍ਰੈਲ ਤੋਂ ਬਦਲਣ ਜਾ ਰਹੇ ਇਹ ਨਿਯਮ, ਕਰ ਲਓ ਜੇਬ ਢਿੱਲੀ
NEXT STORY