ਲੁਧਿਆਣਾ (ਅਸ਼ੋਕ): ਲੁਧਿਆਣਾ ਦੇ ਜਲੰਧਰ ਬਾਈਪਾਸ, ਸਲੇਮ ਟਾਬਰੀ ਦੇ ਜਨਕਪੁਰੀ ਇਲਾਕੇ ਵਿਚ ਇਕ ਕੱਪੜਾ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਇਲਾਕੇ ਵਿਚ ਦਹਿਸ਼ਤ ਫੈਲ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਦੋ ਹੋਰ ਛੁੱਟੀਆਂ! ਨੋਟੀਫ਼ਿਕੇਸ਼ਨ ਜਾਰੀ
ਜਾਣਕਾਰੀ ਅਨੁਸਾਰ, ਅੱਗ ਰਾਤ 9 ਵਜੇ ਦੇ ਕਰੀਬ ਲੱਗੀ। ਵਸਨੀਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਦਫ਼ਤਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਡੇਢ ਘੰਟੇ ਦੇ ਅੰਦਰ ਅੱਗ 'ਤੇ ਕਾਬੂ ਪਾਇਆ। ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ ਫਾਇਰ ਸੇਫਟੀ ਟੀਮ ਨੇ ਪੂਰੀ ਮਿਹਨਤ ਨਾਲ ਕੰਮ ਕੀਤਾ, ਅਤੇ ਅੱਗ 'ਤੇ ਕਾਬੂ ਪਾਉਣ ਲਈ ਚਾਰ ਪਾਣੀ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ। ਅੱਗ ਲੱਗਣ ਦਾ ਕਾਰਨ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।
ਲੁਧਿਆਣੇ ਦੇ Toll Plaza ਨੇੜੇ ਇਕ ਤੋਂ ਬਾਅਦ ਇਕ 6 ਗੱਡੀਆਂ ਦੀ ਟੱਕਰ
NEXT STORY