ਲੁਧਿਆਣਾ (ਅਨਿਲ/ਰਾਜ): ਥਾਣਾ ਟਿੱਬਾ ਇਲਾਕੇ ਦੇ ਅਧੀਨ ਆਉਂਦੇ ਸਟਾਰ ਸਿਟੀ ਮੁਹੱਲੇ ਵਿਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਗੋਦਾਮ ਦੇ ਬਾਹਰ ਗਲੀ ਵਿਚ ਰੱਖੇ ਫੈਕਟਰੀ ਦੇ ਸਾਮਾਨ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਦੂਰ-ਦੂਰ ਤੋਂ ਧੂਏਂ ਦਾ ਗੁਬਾਰ ਅਸਮਾਨ ਨੂੰ ਛੂੰਹਦਾ ਦਿਖਾਈ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਵਿਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ। ਫਾਇਰ ਕਰਮਚਾਰੀਆਂ ਨੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਕਰੀਬ 2 ਘੰਟੇ ਦੀ ਸਖ਼ਤ ਮੁਸ਼ੱਕਤ ਅਤੇ ਭਾਰੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਖ਼ੁਸ਼ਕਿਸਮਤੀ ਇਹ ਰਹੀ ਕਿ ਅੱਗ ਦੀਆਂ ਲਪਟਾਂ ਆਸ-ਪਾਸ ਦੇ ਘਰਾਂ ਅਤੇ ਗੋਦਾਮ ਦੇ ਅੰਦਰ ਤਕ ਨਹੀਂ ਫੈਲੀਆਂ, ਨਹੀਂ ਤਾਂ ਕੋਈ ਵੱਡਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਸੀ।
ਹੈਰਾਨੀ ਦੀ ਗੱਲ ਇਹ ਹੈ ਕਿ ਸਟਾਰ ਸਿਟੀ ਮੁਹੱਲੇ ਦੀ ਇਸੇ ਗਲੀ ਵਿਚ ਕੁਝ ਦਿਨ ਪਹਿਲਾਂ ਵੀ ਫੈਕਟਰੀ ਦੇ ਸਾਮਾਨ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿਚ ਹੁਣ ਭਾਰੀ ਰੋਸ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗਲੀਆਂ ਵਿਚ ਇਸ ਤਰ੍ਹਾਂ ਫੈਕਟਰੀ ਦਾ ਸਾਮਾਨ ਰੱਖਣਾ ਖ਼ਤਰੇ ਨੂੰ ਸੱਦਾ ਦੇਣ ਦੇ ਬਰਾਬਰ ਹੈ। ਫਿਲਹਾਲ ਪੁਲਸ ਅਤੇ ਫਾਇਰ ਬ੍ਰਿਗੇਡ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਮੋਬਾਇਲ ਫੋਨ ਖੋਹ ਕੇ ਭੱਜ ਰਹੇ 2 ਨੌਜਵਾਨਾਂ ਨੂੰ ਕੀਤਾ ਕਾਬੂ
NEXT STORY