ਫਾਜ਼ਿਲਕਾ : ਫਾਜ਼ਿਲਕਾ 'ਚ ਫਿਰਨੀ ਰੋਡ 'ਤੇ ਅੱਜ ਸਵੇਰੇ ਤੇਲ ਦੀ ਮਿੱਲ ਨੂੰ ਅਚਾਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਮਿੱਲ ਅੰਦਰ ਇਕ ਵਿਅਕਤੀ ਫ਼ਸ ਗਿਆ, ਜਿਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਮਿੱਲ ਅੰਦਰ ਪਿਆ ਕਰੀਬ 50 ਕੁਇੰਟਲ ਸੀਡ ਤੇਲ ਅਤੇ ਜੀਨੀਂਗ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਇਮਾਰਤ ਦਾ ਵੀ ਕਾਫ਼ੀ ਨੁਕਸਾਨ ਹੋਇਆ। ਜਾਣਕਾਰੀ ਦਿੰਦੇ ਹੋਏ ਮਿੱਲ ਦੇ ਮਾਲਕ ਮੋਹਨ ਸਰੂਪ ਬਿਦਾਨੀ ਨੇ ਦੱਸਿਆ ਕਿ ਅੱਜ ਸਵੇਰੇ ਤੜਕੇ 3 ਵਜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ।
ਇਹ ਵੀ ਪੜ੍ਹੋ : ਮਾਨਸੂਨ ਸੀਜ਼ਨ ਦੌਰਾਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਤਾਰੀਖ਼ ਤੱਕ ਲਾਗੂ ਰਹਿਣਗੇ ਹੁਕਮ
ਇਸ ਸਬੰਧੀ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਘਰ ਆ ਕੇ ਸੂਚਿਤ ਕੀਤਾ ਕਿ ਉਨ੍ਹਾਂ ਦੀ ਮਿੱਲ ਨੂੰ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੰਗਵਾਈਆਂ ਗਈਆਂ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਪ੍ਰਿੰਸੀਪਲਾਂ ਨੂੰ ਜਾਰੀ ਹੋਏ ਨਵੇਂ Orders, ਪੜ੍ਹੋ ਕੀ ਹੈ ਪੂਰੀ ਖ਼ਬਰ
ਉਨ੍ਹਾਂ ਨੇ ਦੱਸਿਆ ਕਿ ਮਿੱਲ ਦੇ ਬਾਹਰ ਬਿਜਲੀ ਦਾ ਟਰਾਂਸਫਾਰਮਰ ਲੱਗਾ ਹੋਇਆ ਹੈ, ਜਿਸ 'ਚੋਂ ਚੰਗਿਆੜੀ ਨਿਕਲਣ ਕਾਰਨ ਅੱਗ ਲਈ ਹੈ ਅਤੇ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਕਾਂਸ਼ੀਰਾਮ ਨੇ ਦੱਸਿਆ ਕਿ ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਪਤਾ ਲੱਗਿਆ ਕਿ ਇਕ ਵਿਅਕਤੀ ਅੰਦਰ ਫਸਿਆ ਹੋਇਆ ਹੈ, ਜਿਸ ਨੂੰ ਰੈਸਕਿਊ ਕਰਕੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਫਿਲਹਾਲ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਇਸ ਘਟਨਾ ਕਾਰਨ ਮਾਲੀ ਨੁਕਸਾਨ ਕਾਫ਼ੀ ਜ਼ਿਆਦਾ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਚਾਇਤੀ ਪੈਲੀ ਦੀ ਬੋਲੀ ਦੇ ਝਗੜੇ ਨੂੰ ਲੈ ਕੇ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ’ਤੇ ਕੀਤਾ ਹਮਲਾ
NEXT STORY