ਪਟਿਆਲਾ (ਬਲਜਿੰਦਰ): ਸ਼ਹਿਰ ਦੇ ਪਟਿਆਲਾ-ਰਾਜਪੁਰਾ ਰੋਡ ’ਤੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸੜਕ ’ਤੇ ਜਾ ਰਹੀ ਇਕ ਸਕਾਰਪੀਓ ਗੱਡੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਗੱਡੀ ਚਾਲਕ ਨੇ ਤੁਰੰਤ ਆਸ-ਪਾਸ ਦੇ ਲੋਕਾਂ ਤੋਂ ਮਦਦ ਮੰਗੀ, ਪਰ ਮੌਕੇ ’ਤੇ ਕੋਈ ਮਦਦ ਨਾ ਮਿਲਣ ਕਾਰਨ ਗੱਡੀ ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਈ।
ਅੱਗ ਐਨੀ ਜ਼ਬਰਦਸਤ ਸੀ ਕਿ ਭਾਂਬੜ ਉੱਠਦੇ ਦੇਖ ਆਮ ਲੋਕਾਂ ਨੂੰ ਨੇੜੇ ਜਾਣ ਦੀ ਹਿੰਮਤ ਨਹੀਂ ਹੋਈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ’ਚ ਗੱਡੀ ਦਾ ਡਰਾਈਵਰ ਬਾਲ-ਬਾਲ ਬਚ ਗਿਆ ਅਤੇ ਕੋਈ ਜਾਨੀ ਨੁਕਸਾਨ ਹੋਣੋਂ ਬਚਾਅ ਰਿਹਾ।
ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
NEXT STORY