ਜਲੰਧਰ (ਵਰੁਣ)- ਪਠਾਨਕੋਟ ਚੌਕ ਤੋਂ ਕੁਝ ਦੂਰੀ ’ਤੇ ਡੀ-ਮਾਰਟ ਦੇ ਸਾਹਮਣੇ ਇਕ ਮਨਿਆਰੀ ਦੀ ਦੁਕਾਨ ਨਾਲ ਲੱਗੇ ਬਿਜਲੀ ਦੇ ਟਰਾਂਸਫਾਰਮਰ ’ਚ ਹੋਏ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਚੰਗਿਆੜੀ ਪਟਾਕਿਆਂ ’ਤੇ ਜਾ ਡਿੱਗੀ, ਜਿਸ ਕਾਰਨ ਪਟਾਕਿਆਂ ਨੂੰ ਅੱਗ ਲੱਗ ਗਈ ਤੇ ਧਮਾਕੇ ਹੋਣੇ ਸ਼ੁਰੂ ਹੋ ਗਏ।
ਇਹ ਵੀ ਪੜ੍ਹੋ- ਨਸ਼ੇ ਦੀ ਤੋੜ 'ਚ ਅੰਨ੍ਹਾ ਹੋਇਆ ਨੌਜਵਾਨ, ਹਥਿ.ਆਰ ਦਿਖਾ ਕੇ ਆਪਣੀ ਚਾਚੀ ਨਾਲ ਹੀ ਕਰ ਗਿਆ ਕਾਂਡ
ਜਾਣਕਾਰੀ ਅਨੁਸਾਰ ਆਸ਼ੂ ਜਨਰਲ ਸਟੋਰ ਦਾ ਮਾਲਕ ਆਸ਼ੂ, ਜੋ ਸੀਜ਼ਨ ਦੇ ਹਿਸਾਬ ਨਾਲ ਆਪਣੀ ਦੁਕਾਨ ਵਿਚ ਸਾਮਾਨ ਰੱਖਦਾ ਹੈ। ਸੋਮਵਾਰ ਦੇਰ ਸ਼ਾਮ ਉਹ ਦੁਕਾਨ ਬੰਦ ਕਰ ਰਿਹਾ ਸੀ ਕਿ ਇਸੇ ਦੌਰਾਨ ਦੁਕਾਨ ਦੇ ਨਾਲ ਲੱਗਦੇ ਬਿਜਲੀ ਦੇ ਟਰਾਂਸਫਾਰਮਰ ’ਚ ਸ਼ਾਰਟ ਸਰਕਟ ਹੋਇਆ ਅਤੇ ਚੰਗਿਆੜੀ ਉਸ ਵੱਲੋਂ ਲਾਏ ਗਏ ਪਟਾਕਿਆਂ ’ਤੇ ਡਿਗ ਗਈ, ਜਿਸ ਤੋਂ ਬਾਅਦ ਪਟਾਕਿਆਂ ਨੂੰ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- 'ਹੈਲੋ ! ਸਾਡਾ ਮੁੰਡਾ 2 ਦਿਨ ਤੋਂ ਫ਼ੋਨ ਨੀ ਚੁੱਕਦਾ, ਤੂੰ ਦੇਖ ਕੇ ਆ...', ਦੋਸਤ ਨੇ ਜਾ ਕੇ ਖੋਲ੍ਹਿਆ ਦਰਵਾਜ਼ਾ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਿੱਤਣ ਤੋਂ ਬਾਅਦ SGPC ਪ੍ਰਧਾਨ ਐਡਵੋਕੇਟ ਧਾਮੀ ਦਾ ਬਿਆਨ ਆਇਆ ਸਾਹਮਣੇ
NEXT STORY