ਫਿਰੋਜ਼ਪੁਰ : ਫਿਰੋਜ਼ਪੁਰ ਦੇ ਵਾਹਕਾ ਮੋੜ 'ਤੇ ਸ਼ਾਰਟ ਸਰਕਟ ਕਾਰਨ ਇੱਕ ਕਰਿਆਨੇ ਦੀ ਦੁਕਾਨ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੁਕਾਨ ਅੰਦਰ ਪਿਆ ਕਰਿਆਨੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਅਤੇ ਨਾਲ ਦੀ ਦੁਕਾਨ ਅੰਦਰ ਰਿਪੇਅਰ ਲਈ ਆਏ ਮੋਟਰਸਾਈਕਲ ਵੀ ਅੱਗ ਦੀ ਲਪੇਟ 'ਚ ਆ ਗਏ। ਦੁਕਾਨਦਾਰਾਂ ਵੱਲੋਂ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਦੁਕਾਨਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਿਆ ਕਿ ਉਨ੍ਹਾਂ ਦੀ ਦੁਕਾਨ ਅੰਦਰ ਅੱਗ ਲੱਗੀ ਹੋਈ ਹੈ। ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਦੁਕਾਨ 'ਚੋਂ ਉੱਚੀ-ਉੱਚੀ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਅੱਗ ਇੰਨੀ ਜ਼ਿਆਦਾ ਸੀ ਕਿ ਉਸ 'ਤੇ ਕਾਬੂ ਪਾਉਣਾ ਮੁਸ਼ਕਲ ਸੀ। ਦੁਕਾਨਦਾਰ ਨੇ ਦੱਸਿਆ ਕਿ ਉਸ ਦੀਆਂ ਅੱਖਾਂ ਸਾਹਮਣੇ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਉਸ ਨੇ ਦੱਸਿਆ ਕਿ ਬੜੀ ਮੁਸ਼ਕਲ ਨਾਲ ਉਸ ਨੇ ਦੁਕਾਨ 'ਚ ਸਾਮਾਨ ਪਾਇਆ ਸੀ ਅਤੇ ਇਸੇ ਦੁਕਾਨ ਦੇ ਨਾਲ ਉਸ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ ਪਰ ਹੁਣ ਉਸ ਦੇ ਪੱਲੇ ਕੁੱਝ ਨਹੀਂ ਬਚਿਆ। ਦੁਕਾਨਦਾਰ ਨੇ ਦੱਸਿਆ ਕਿ ਉਸ ਦਾ 14 ਤੋਂ 15 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਉਸ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਐੱਨ. ਆਰ. ਆਈ. ਵੀਰਾਂ ਅੱਗੇ ਮਦਦ ਦੀ ਗੁਹਾਰ ਲਗਾਈ ਹੈ। ਉੱਥੇ ਹੀ ਇਸ ਅੱਗ ਨੇ ਨਾਲ ਦੀ ਮੋਟਰਸਾਈਕਲਾਂ ਦੀ ਦੁਕਾਨ ਨੂੰ ਵੀ ਆਪਣੀ ਲਪੇਟ 'ਚ ਲਿਆ ਹੈ। ਦੁਕਾਨ 'ਤੇ ਰਿਪੇਅਰ ਲਈ ਆਏ 4 ਤੋਂ 5 ਮੋਟਰਸਾਈਕਲ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਏ। ਦੁਕਾਨਦਾਰ ਨੇ ਦੱਸਿਆ ਕਿ ਉਸ ਦਾ ਵੀ ਕਾਫੀ ਨੁਕਸਾਨ ਹੋ ਚੁੱਕਿਆ ਹੈ।
ਪੰਜਾਬ 'ਚ ਠੇਕੇ ਬੰਦ ਕਰਨ ਦੇ ਹੁਕਮ, ਹੋਟਲਾਂ, ਰੈਸਟੋਰੈਂਟ 'ਤੇ ਵੀ ਲੱਗੀ ਪਾਬੰਦੀ
NEXT STORY