ਮੋਗਾ (ਕਸ਼ਿਸ਼)- ਮੋਗਾ ਤੋਂ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਇਕ ਸਪਾ ਸੈਂਟਰ 'ਚ ਭਿਆਨਕ ਅੱਗ ਲੱਗ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਜਾਣਕਾਰੀ ਜਦੋਂ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ ਗਈ ਤਾਂ ਵਿਭਾਗ ਦੀਆਂ 5 ਗੱਡੀਆਂ ਨੇ ਆ ਕੇ ਬੜੀ ਮਿਹਨਤ-ਮਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ।
ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਬਲਜੀਤ ਸਿੰਘ ਚਾਨੀ ਨੇ ਕਿਹਾ ਕਿ ਫਾਇਰ ਬ੍ਰਿਗੇਡ ਦਫ਼ਤਰ 'ਚ ਕਰੀਬ ਸਾਢੇ ਤਿੰਨ ਵਜੇ ਫ਼ੋਨ ਆਇਆ ਕਿ ਸਪਾ ਸੈਂਟਰ 'ਚ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਇਸ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿੱਥੋਂ 5 ਗੱਡੀਆਂ ਨੇ ਆ ਕੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- Exit Poll ; ਹਰਿਆਣਾ 'ਚ ਮੁੜ ਖਿੜੇਗਾ 'ਕਮਲ' ਜਾਂ 10 ਸਾਲ ਬਾਅਦ ਚੱਲੇਗਾ ਕਾਂਗਰਸ ਦਾ 'ਪੰਜਾ'
ਉਨ੍ਹਾਂ ਦੱਸਿਆ ਕਿ ਇਹ ਸਪਾ ਸੈਂਟਰ ਬਿਲਡਿੰਗ ਦੀ ਤੀਜੀ ਮੰਜ਼ਿਲ 'ਤੇ ਬਣਿਆ ਹੋਇਆ ਹੈ, ਜਿਸ ਕਾਰਨ ਉੱਥੇ ਪਹੁੰਚਣਾ ਵੀ ਬੜਾ ਮੁਸ਼ਕਲ ਰਿਹਾ। ਉਨ੍ਹਾਂ ਦੱਸਿਆ ਕਿ ਸਪਾ ਸੈਂਟਰ 'ਚ ਕੋਈ ਵੀ ਅੱਗ ਬੁਝਾਊ ਯੰਤਰ ਨਹੀਂ ਸੀ, ਜੇਕਰ ਹੁੰਦਾ ਤਾਂ ਸ਼ਾਇਦ ਅੱਗ 'ਤੇ ਸਮਾਂ ਰਹਿੰਦਿਆਂ ਕਾਬੂ ਪਾਇਆ ਜਾ ਸਕਦਾ ਸੀ। ਉਨ੍ਹਾਂ ਦੱਸਿਆ ਕਿ ਇਸ ਅੱਗ ਕਾਰਨ ਸਪਾ ਸੈਂਟਰ 'ਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਵਾਨੀਗੜ੍ਹ ਵਿਖੇ ਹੋਏ ਬੱਸ ਹਾਦਸੇ 'ਚ ਨੌਜਵਾਨ ਤੋਂ ਬਾਅਦ ਔਰਤ ਨੇ ਵੀ ਇਲਾਜ ਦੌਰਾਨ ਤੋੜਿਆ ਦਮ
NEXT STORY