ਭਾਦਸੋਂ (ਅਵਤਾਰ) : ਅੱਜ ਸਵੇਰੇ ਤੜਕਸਾਰ ਹੀ ਭਾਦਸੋਂ ਰਾਮਗੜ੍ਹ ਨਜ਼ਦੀਕ ਅੱਗ ਲੱਗਣ ਕਾਰਨ 30 ਏਕੜ ਦੇ ਕਰੀਬ ਕਣਕ ਦਾ ਨਾੜ ਸੜ ਕੇ ਸੁਆਹ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਨਿਰਮਲ ਸਿੰਘ ਨਿੰਮਾ ਭਾਦਸੋਂ, ਗੁਰਦੀਪ ਸਿੰਘ, ਗਗਨਦੀਪ ਸਿੰਘ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਅੱਗ ਲੱਗਣ ਕਾਰਨ ਉਨ੍ਹਾਂ ਦੀ 30 ਏਕੜ ਦੇ ਕਰੀਬ ਕਣਕ ਦਾ ਨਾੜ ਸੜ ਗਈ। ਗੁਰਦੀਪ ਸਿੰਘ ਸੁਧੇਵਾਲ ਨੇ ਦੱਸਿਆ ਕਿ ਉਨ੍ਹਾਂ 25 ਏਕੜ ਦੇ ਕਰੀਬ ਜ਼ਮੀਨ ਠੇਕੇ 'ਤੇ ਲੈ ਕੇ ਫ਼ਸਲ ਬੀਜੀ ਸੀ ਅਤੇ ਉਸ ਦਾ 25 ਏਕੜ ਕਣਕ ਦੇ ਨਾੜ ਦਾ ਨੁਕਸਾਨ ਹੋਇਆ ਹੈ।
ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦਾ 3 ਏਕੜ ਦੇ ਕਰੀਬ ਕਣਕ ਦੀ ਨਾੜ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਥਾਣਾ ਭਾਦਸੋਂ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ।
ਭਾਦਸੋਂ ਪੁਲਸ ਦੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਮੁਲਾਜ਼ਮਾਂ ਸਮੇਤ ਘਟਨਾ ਸਥਾਨ 'ਤੇ ਜਾ ਕੇ ਮੌਕਾ ਦੇਖਿਆ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਗੱਡੀ ਨੇ ਆ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ ਹੈ। ਫਿਲਹਾਲ ਭਾਦਸੋਂ ਪੁਲਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੱਡੀ ਲਾਪਰਵਾਹੀ: ਪੰਜਾਬ 'ਚ ਚੱਲਦੀ ਟਰੇਨ ਨਾਲੋਂ ਵੱਖ ਹੋਇਆ ਇੰਜਣ, ਹਜ਼ਾਰਾਂ ਯਾਤਰੀਆਂ ਦੀ ਜਾਨ ਦਾਅ 'ਤੇ ਲੱਗੀ
NEXT STORY