ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਪਨਿਆੜ ਵਿਖੇ ਸਥਿਤ ਸਰਕਾਰੀ ਸੂਗਰ ਮਿੱਲ ਦੀ ਬਣੀ ਨਵੀਂ ਬਿਲਡਿੰਗ ਨੂੰ ਅਚਾਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਿੱਲ ਨੂੰ ਵੱਡਾ ਕਰਨ ਲਈ ਨਵਾਂ ਪ੍ਰੋਜੈਕਟ ਬਣਿਆ ਗਿਆ ਸੀ, ਜਿਸ ਵਿੱਚ ਇਹ ਅੱਗ ਲੱਗ ਗਈ। ਅਚਾਨਕ ਅੱਗ ਲੱਗਣ ਕਾਰਨ ਮੌਕੇ 'ਤੇ ਹਫੜਾ ਦਫੜੀ ਮਚ ਗਈ।
ਉਥੇ ਹੀ ਇਸ ਸਬੰਧੀ ਥਾਣਾ ਦੀਨਾਨਗਰ ਪੁਲਸ ਨੂੰ ਜਾਣਕਾਰੀ ਮਿਲਦੇ ਹੀ ਥਾਣਾ ਮੁਖੀ ਹਰਪ੍ਰੀਤ ਸਿੰਘ ਘਟਨਾ ਸਥਾਨ 'ਤੇ ਪਹੁੰਚੇ ਅਤੇ ਇਸ ਸਬੰਧੀ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਫੀ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਖਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਵੱਲੋਂ ਅੱਗ ਤੇ ਕਾਬੂ ਪਾਉਣ ਲਈ ਪੂਰੀ ਜੱਦੋ ਜਹਿਦ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਜਲੰਧਰ ਸਣੇ ਕਈ ਜ਼ਿਲ੍ਹਿਆ 'ਚ ਪਿਆ ਤੇਜ਼ ਮੀਂਹ
NEXT STORY