ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਜ਼ਿਲ੍ਹੇ ਦੇ ਵਸਨੀਕਾਂ ਤੋਂ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਈਸੈਂਸ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ 26 ਅਕਤੂਬਰ ਨੂੰ ਡਰਾਅ ਕੱਢਿਆ ਜਾਵੇਗਾ ਅਤੇ ਜ਼ਿਲ੍ਹੇ ਦੇ ਚਾਹਵਾਨ ਨਾਗਰਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਸਥਿਤ ਸੇਵਾ ਕੇਂਦਰ ਕਮਰਾ ਨੰਬਰ 121 ਗਰਾਊਂਡ ਫਲੋਰ ਵਿਖੇ 18 ਤੋਂ 20 ਅਕਤੂਬਰ ਤੱਕ ਆਰਜ਼ੀ ਲਾਈਸੈਂਸ ਲਈ ਅਰਜ਼ੀਆਂ ਦੇ ਸਕਦੇ ਹਨ।
ਬਿਨੈਕਾਰ ਪੰਜਾਬ ਸਰਕਾਰ ਦੀ ਵੈੱਬਸਾਈਟ ’ਤੇ ਦਿੱਤੇ ਲਿੰਕ ਤੋਂ ਅਰਜ਼ੀ ਫਾਰਮ ਡਾਊਨਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਜ਼ਿਲ੍ਹੇ ਦੇ ਵਸਨੀਕ ਹੀ ਘੱਟੋ-ਘੱਟ ਦੋ ਸਬੂਤਾਂ ਨਾਲ ਲਾਈਸੈਂਸ ਲਈ ਅਰਜ਼ੀ ਦੇ ਸਕਦੇ ਹਨ। ਆਖ਼ਰੀ ਤਾਰੀਖ਼ ਤੋਂ ਬਾਅਦ ਪ੍ਰਾਪਤ ਕੀਤੀ ਅਰਜ਼ੀ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ।
ਅਬੋਹਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਪਤੀ ਨੇ ਬੱਚਿਆਂ ਸਾਹਮਣੇ ਕੁਹਾੜੀ ਨਾਲ ਵੱਢੀ ਪਤਨੀ
NEXT STORY