ਫਾਜ਼ਿਲਕਾ (ਨਾਗਪਾਲ) : ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਦੇਣ ਲਈ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ. ਡੀ. ਐੱਮ. ਫਾਜ਼ਿਲਕਾ ਜੁਗਰਾਜ ਸਿੰਘ ਕਾਹਲੋਂ ਦੀ ਦੇਖ-ਰੇਖ ਵਿਚ ਅਪਲਾਈ ਕਰਨ ਵਾਲਿਆਂ ਦੀ ਹਾਜ਼ਰੀ ਵਿਚ ਕੱਢੇ ਗਏ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਬਣੀ ਨੀਤੀ ਅਨੁਸਾਰ ਇਹ ਡਰਾਅ ਕੱਢੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਨਿਰਧਾਰਿਤ ਥਾਂਵਾਂ ਤੋਂ ਬਿਨ੍ਹਾਂ ਹੋਰ ਕਿਤੇ ਵੀ ਪਟਾਕਿਆਂ ਦੀ ਵਿਕਰੀ ਨਹੀਂ ਕੀਤੀ ਜਾ ਸਕੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਡਰਾਅ ਲਈ ਜ਼ਿਲ੍ਹੇ 'ਚ 3037 ਅਰਜ਼ੀਆਂ ਆਈਆਂ ਸਨ, ਜਿਨ੍ਹਾਂ ਵਿਚੋਂ ਡਰਾਅ ਰਾਹੀਂ ਅਬੋਹਰ ਲਈ 25, ਜਲਾਲਾਬਾਦ ਅਤੇ ਫਾਜ਼ਿਲਕਾ ਲਈ 18-18 ਅਤੇ ਅਰਨੀਵਾਲਾ ਲਈ 6 ਆਰਜ਼ੀ ਲਾਇਸੈਂਸ ਦੇਣ ਲਈ ਲਾਭਪਾਤਰੀਆਂ ਦੀ ਚੋਣ ਕੀਤੀ ਗਈ। ਇਸ ਤਰ੍ਹਾਂ ਜ਼ਿਲ੍ਹੇ 'ਚ ਕੁੱਲ 67 ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਦੀਵਾਲੀ ਵਾਲੀ ਰਾਤ ਨੂੰ ਰਾਤ 8 ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ। ਆਰਜ਼ੀ ਲਾਇਸੈਂਸ ਧਾਰਕ ਫਾਜ਼ਿਲਕਾ ਲਈ ਨਵਾਂ ਬੱਸ ਸਟੈਂਡ ਫਾਜ਼ਿਲਕਾ, ਅਬੋਹਰ ਲਈ ਪੁੱਡਾ ਕਾਲੋਨੀ ਫ਼ਾਜ਼ਿਲਕਾ ਰੋਡ ਅਬੋਹਰ, ਜਲਾਲਾਬਾਦ ਲਈ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ (ਸਿਵਾਏ ਪਲੇਅ ਗਰਾਊਂਡ ਏਰੀਆ) ਅਤੇ ਅਰਨੀਵਾਲਾ ਸ਼ੇਖਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖਸੁਭਾਨ ਦੇ ਨਾਲ ਲੱਗਦੀ ਪੰਚਾਇਤੀ ਜਗਾ ਵਿਚ ਆਪਣੇ ਸਟਾਲ ਲਗਾ ਸਕਣਗੇ। ਆਰਜ਼ੀ ਲਾਇਸੈਂਸ ਧਾਰਕਾਂ ਨੂੰ ਸਾਰੇ ਸਰਕਾਰੀ ਨਿਯਮਾਂ ਦਾ ਪਾਲਣਾ ਕਰਨਾ ਲਾਜ਼ੀਮੀ ਹੋਵੇਗਾ।
ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ
NEXT STORY