ਫਤਿਹਗੜ੍ਹ ਸਾਹਿਬ, (ਟਿਵਾਣਾ)- ਫਤਿਹਗੜ੍ਹ ਸਾਹਿਬ-ਚੰਡੀਗੜ੍ਹ ਰੋਡ 'ਤੇ ਇਕ ਹੋਟਲ ਵਿਚ ਅੱਗ ਲੱਗਣ ਕਾਰਨ ਫਰਨੀਚਰ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਦਿੰਦੇ ਹੋਏ ਹੋਟਲ ਦੇ ਮਾਲਕ ਨੇ ਦੱਸਿਆ ਕਿ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਕਿਸੇ ਗੁਆਂਢੀ ਦਾ ਉਨ੍ਹਾਂ ਨੂੰ ਸਵੇਰੇ 9 ਵਜੇ ਫੋਨ ਆਇਆ ਕਿ ਉਨ੍ਹਾਂ ਦੇ ਹੋਟਲ ਨੂੰ ਅੱਗ ਲੱਗ ਗਈ ਹੈ ਤਾਂ ਅਸੀਂ ਮੌਕੇ 'ਤੇ ਹੀ ਹੋਟਲ ਪਹੁੰਚ ਗਏ।
ਉਨ੍ਹਾਂ ਦੱਸਿਆ ਸਮਾਂ ਰਹਿੰਦੇ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾ ਲਿਆ ਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਸੜਕ ਹਾਦਸੇ ਦੌਰਾਨ ਇਕ ਦੀ ਮੌਤ, ਇਕ ਗੰਭੀਰ ਜ਼ਖਮੀ
NEXT STORY