ਕੋਟ ਈਸੇ ਖਾਂ/ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਛਾਬੜਾ, ਬਾਵਾ, ਜਗਸੀਰ)— ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪਟਾਕਿਆਂ ਦੀ ਵਿਕਰੀ ਤੇ ਚਲਾਉਣ ਸਬੰਧੀ ਦਿੱਤੀਆਂ ਸਖਤ ਹਦਾਇਤਾਂ ਦਾ ਅਸਰ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਹੋਣਾ ਸ਼ੁਰੂ ਹੋ ਗਿਆ ਹੈ ਤੇ ਇਸ ਸਬੰਧੀ ਅੱਜ ਸਖਤੀ ਕਰਦਿਆਂ ਮੋਗਾ ਜ਼ਿਲੇ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਵਲੋਂ ਦੋ ਵੱਖ-ਵੱਖ ਥਾਵਾਂ 'ਤੇ ਪਟਾਕਿਆਂ ਦੇ ਗੋਦਾਮਾਂ 'ਚ ਛਾਪੇਮਾਰੀ ਕਰਕੇ ਲੱਖਾਂ ਰੁਪਏ ਮੁੱਲ ਦੇ ਪਟਾਕੇ ਬਰਾਮਦ ਕੀਤੇ ਗਏ ਹਨ। ਕੋਟ ਈਸੇ ਖਾਂ ਵਿਖੇ ਇਕ ਕਾਂਗਰਸੀ ਨੇਤਾ ਦੇ ਪੈਲੇਸ 'ਚੋਂ ਪਟਾਕਿਆਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੀਆਂ ਹਦਾਇਤਾਂ ਅਨੁਸਾਰ ਐੱਸ. ਡੀ. ਐੱਮ. ਸੁਖਪ੍ਰੀਤ ਸਿੰਘ ਸਿੱਧੂ, ਡੀ. ਐੱਸ. ਪੀ. ਸਰਬਜੀਤ ਸਿੰਘ ਬਾਹੀਆ, ਡਰੱਗ ਸੈੱਲ ਦੇ ਇੰਚਾਰਜ ਸਬ-ਇੰਸਪੈਕਟਰ ਲਖਵਿੰਦਰ ਸਿੰਘ ਤੇ ਥਾਣਾ ਮੁਖੀ ਕੋਟ ਈਸੇ ਖਾਂ ਦੇ ਇੰਸਪੈਕਟਰ ਜਸਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਸੁਮਿਤ ਕੁਮਾਰ ਬਿੱਟੂ ਮਲਹੋਤਰਾ ਵਲੋਂ ਜੀ. ਐੱਮ. ਪੈਲੇਸ 'ਚ ਛਾਪੇਮਾਰੀ ਕਰਕੇ 40 ਪੇਟੀਆਂ ਪਟਾਕੇ ਬਰਾਮਦ ਕੀਤੇ, ਜਿਸ ਸਬੰਧੀ ਦੁਕਾਨਦਾਰ ਕੋਈ ਵੀ ਲਾਇਸੈਂਸ ਨਹੀਂ ਦਿਖਾ ਸਕਿਆ। ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ 40 ਪੇਟੀਆਂ ਪਟਾਕਿਆਂ ਦੀਆਂ ਸੀਲ ਕਰ ਦਿੱਤੀਆਂ ਹਨ।
ਇਸੇ ਤਰ੍ਹਾਂ ਨਿਹਾਲ ਸਿੰਘ ਵਾਲਾ ਵਿਖੇ ਅੱਜ ਪੁਲਸ ਪਾਰਟੀ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਪਟਾਕਿਆਂ ਦੇ ਇਕ ਵਪਾਰੀ ਭਾਰਤ ਭੂਸ਼ਣ ਦੇ ਗੋਦਾਮ 'ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ 'ਚ ਪਟਾਕੇ ਬਰਾਮਦ ਕੀਤੇ ਹਨ। ਪੁਲਸ ਸੂਤਰਾਂ ਅਨੁਸਾਰ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਇਲਾਕਾ ਮੈਜਿਸਟ੍ਰੇਟ ਤਹਿਸੀਲਦਾਰ ਭੁਪਿੰਦਰ ਸਿੰਘ ਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਰਵਿੰਦਰ ਸਿੰਘ ਦੀ ਅਗਵਾਈ 'ਚ ਗੁਪਤ ਸੂਚਨਾ 'ਤੇ ਇਕ ਗੋਦਾਮ 'ਚ ਛਾਪੇਮਾਰੀ ਕੀਤੀ ਗਈ ਤੇ ਪਟਾਕਿਆਂ ਨੂੰ ਸੀਲ ਕਰ ਦਿੱਤਾ ਗਿਆ।
ਦੀਵਾਲੀ ਵਾਲੇ ਦਿਨ ਪਟਾਕੇ ਬੇਬੇ ਨਾਨਕੀ ਪਾਰਕ 'ਚ ਵੇਚੇ ਜਾਣ
NEXT STORY