ਮੋਗਾ (ਆਜ਼ਾਦ): ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਮੰਦਰ ਵਿਚ ਰੰਜਿਸ਼ ਦੇ ਚੱਲਦੇ ਦੋ ਧਿਰਾਂ ਵਿਚਕਾਰ ਹਵਾਈ ਫਾਇਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੁਲਸ ਵੱਲੋਂ ਜਸਵਿੰਦਰ ਸਿੰਘ ਨਿਵਾਸੀ ਪਿੰਡ ਮੰਦਰ ਦੀ ਸ਼ਿਕਾਇਤ ’ਤੇ ਅਰਸ਼ਦੀਪ ਸਿੰਘ, ਅਨਮੋਲ ਸਿੰਘ, ਭੁਪਿੰਦਰ ਸਿੰਘ ਸਾਰੇ ਨਿਵਾਸੀ ਪਿੰਡ ਨਿਵਾਸੀ ਮੰਦਰ, ਸਰਵਨ ਸਿੰਘ ਅਤੇ ਹਰਮਿੰਦਰ ਸਿੰਘ, ਨਿਵਾਸੀ ਪਿੰਡ ਮਸਤੇਵਾਲਾ, ਜੀਵਨ ਸਿੰਘ ਅਤੇ ਸੰਦੀਪ ਸਿੰਘ ਨਿਵਾਸੀ ਪਿੰਡ ਮੌਜੇਵਾਲਾ, ਸਾਗਰ ਨਿਵਾਸੀ ਕੋਟ ਈਸੇ ਖਾਂ ਅਤੇ ਕੁਝ ਅਣਪਛਾਤੇ ਲੋਕਾਂ ਖਿਲਾਫ਼ ਜਾਨਲੇਵਾ ਹਮਲਾ ਕਰਨ ਅਤੇ ਹਵਾਈ ਫਾਇਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਥਾਣੇਦਾਰ ਲਖਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਜਸਵਿੰਦਰ ਸਿੰਘ ਨੇ ਕਿਹਾ ਕਿ ਦੋਸ਼ੀ ਫਾਰਚੂਨਰ ਅਤੇ ਸਵੀਫਟ ਗੱਡੀ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਆ ਧਮਕੇ ਅਤੇ ਗਾਲੀ-ਗਲੋਚ ਕਰਨ ਦੇ ਇਲਾਵਾ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਹਵਾਈ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਆਂ ਲੱਗਣ ਨਾਲ ਉਸ ਦੇ ਘਰ ਦੀ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਪਾਣੀ ਵਾਲੀ ਟੈਂਕੀ ਨੂੰ ਵੀ ਨੁਕਸਾਨ ਹੋਇਆ ਅਤੇ ਕੁਝ ਗੋਲੀਆਂ ਉਨ੍ਹਾਂ ਦੇ ਘਰ ਦੀਆਂ ਕੰਧਾਂ ’ਤੇ ਵੀ ਲੱਗੀ, ਜਿਸ ’ਤੇ ਮੈਂ ਆਪਣੀ 12 ਬੋਰ ਬੰਦੂਕ ਨਾਲ 4 ਹਵਾਈ ਫਾਇਰ ਕੀਤੇ, ਜਿਸ ਦੇ ਬਾਅਦ ਸਾਰੇ ਕਥਿਤ ਦੋਸ਼ੀ ਮੈਂਨੂੰ ਧਮਕੀਆਂ ਦਿੰਦੇ ਹੋਏ ਆਪਣੀ ਗੱਡੀ ਵਿਚ ਬੈਠ ਕੇ ਉਥੋਂ ਭੱਜ ਗਏ।
ਉਸ ਨੇ ਕਿਹਾ ਕਿ ਦੋਸ਼ੀ ਸਰਵਨ ਸਿੰਘ ਨੂੰ ਸ਼ੱਕ ਸੀ ਕਿ ਮੈਂ ਗੱਡੀਆਂ ਖੋਹਣ ਦੇ ਮਾਮਲੇ ਵਿਚ ਉਸ ਨੂੰ ਫਸਾਇਆ ਹੈ, ਜਿਸ ਕਾਰਣ ਉਨ੍ਹਾਂ ਸਾਡੇ ਘਰ ’ਤੇ ਹਵਾਈ ਫਾਇਰਿੰਗ ਕੀਤੀ ਅਤੇ ਮੈਂਨੂੰ ਜਾਨ ਤੋਂ ਮਾਰਨ ਦਾ ਯਤਨ ਕੀਤਾ। ਜਾਂਚ ਅਧਿਕਾਰੀ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਉਹ ਉਥੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦਾ ਨਿਰੀਖਣ ਕੀਤਾ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ।ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ। ਪੁਲਸ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਨੂੰ ਖੰਗਾਲ ਰਹੀ ਹੈ। ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਉਨ੍ਹਾਂ ਦੇ ਛੁਪਣ ਵਾਲੇ ਸ਼ੱਕੀ ਠਿਕਾਣਿਆਂ ’ਤੇ ਛਾਪੇਮਾਰੀ ਕਰ ਰਹੀ ਹੈ। ਜਲਦੀ ਹੀ ਉਨ੍ਹਾਂ ਦੇ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਕਪੂਰਥਲਾ: ਪਤਨੀ ਦੇ ਪ੍ਰੇਮ-ਸੰਬੰਧਾਂ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਪਤੀ ਨੇ ਲਾਇਆ ਮੌਤ ਨੂੰ ਗਲੇ
NEXT STORY