ਚੰਡੀਗੜ੍ਹ : ਚੰਡੀਗੜ੍ਹ 'ਚ ਦਿਨੋਂ-ਦਿਨ ਅਪਰਾਧ ਦਾ ਗ੍ਰਾਫ ਵਧਦਾ ਹੀ ਜਾ ਰਿਹਾ ਹੈ ਪਰ ਚੰਡੀਗੜ੍ਹ ਪੁਲਸ ਇਸ 'ਤੇ ਨਕੇਲ ਕੱਸਣ 'ਚ ਨਾਕਾਮਯਾਬ ਸਾਬਿਤ ਹੋ ਰਹੀ ਹੈ। ਇਸੇ ਤਰ੍ਹਾਂ ਦੀ ਇਕ ਘਟਨਾ ਡੱਡੂਮਾਜਰਾ 'ਚ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਲੋਕਾਂ ਵਲੋਂ ਫਾਇਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਲ ਰੰਗ ਦੀ ਬਲੈਰੋ ਗੱਡੀ 'ਚ ਸਵਾਰ ਲੋਕਾਂ ਵਲੋਂ ਇਹ ਫਾਇਰਿੰਗ ਕੀਤੀ ਗਈ ਹੈ ਅਤੇ ਫਾਇਰਿੰਗ ਕਰਨ ਵਾਲੇ ਲੋਕ ਡੱਡੂਮਾਜਰਾ ਦੇ ਇਕ ਠੇਕਾ ਸੰਚਾਲਕ ਦੇ ਗੁਰਗੇ ਦੱਸੇ ਜਾ ਰਹੇ ਹਨ। ਫਿਲਹਾਲ ਇਸ ਘਟਨਾ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਕਬਾੜੀਏ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ (ਤਸਵੀਰਾਂ)
NEXT STORY