ਜਲੰਧਰ (ਸੋਨੂੰ)- ਜਲੰਧਰ ਦੇ ਵੇਰਕਾ ਮਿਲਕ ਪਲਾਂਟ ਸਲੇਮਪੁਰ ਰੋਡ 'ਤੇ ਸਥਿਤ ਆਰੀਅਨ ਹੋਮਿਓਪੈਥਿਕ ਕਲੀਨਿਕ ਦੇ ਸ਼ਟਰ 'ਤੇ ਫਾਇਰਿੰਗ ਹੋਣ ਦਾ ਨਿਸ਼ਾਨ ਮਿਲਿਆ, ਜਿਸ ਨਾਲ ਇਲਾਕੇ 'ਚ ਹਫ਼ੜਾ-ਦਫ਼ੜੀ ਮਚ ਗਈ। ਦੁਕਾਨਦਾਰ ਨੂੰ ਗੋਲ਼ੀ ਚੱਲਣ ਦਾ ਪਤਾ ਸਵੇਰੇ ਦੁਕਾਨ ਖੋਲ੍ਹਣ 'ਤੇ ਪਤਾ ਲੱਗਾ। ਉਸ ਨੇ ਗੋਲੀਬਾਰੀ ਦੀ ਸੂਚਨਾ ਪੁਲਸ ਥਾਣਾ ਨੰਬਰ 1 ਨੂੰ ਦਿੱਤੀ ਅਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
ਗੁਆਂਢੀ ਦੁਕਾਨ ਦੇ ਮਾਲਕ ਸਚਦੇਵਾ ਪ੍ਰਾਪਰਟੀ ਡੀਲਰ ਨੇ ਦੱਸਿਆ ਕਿ ਉਸ ਦੇ ਗੁਆਂਢੀ ਆਰੀਅਨ ਹੋਮਿਓਪੈਥਿਕ ਕਲੀਨਿਕ ਦੇ ਮਾਲਕ ਆਰੀਅਨ ਸ਼ਨੀਵਾਰ ਨੂੰ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਜਦੋਂ ਉਹ ਸੋਮਵਾਰ ਸਵੇਰੇ ਦੁਕਾਨ 'ਤੇ ਪਹੁੰਚੇ ਤਾਂ ਉਨ੍ਹਾਂ ਦੁਕਾਨ ਦੇ ਸ਼ਟਰ 'ਤੇ ਗੋਲ਼ੀ ਲੱਗਣ ਦਾ ਨਿਸ਼ਾਨ ਵੇਖਿਆ।

ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ, ਮੁਲਜ਼ਮ ਨੇ ਬੱਸ ਸਟੈਂਡ ਨੇੜੇ...

ਦੁਕਾਨ ਮਾਲਕ ਆਰੀਅਨ ਨੇ ਦੱਸਿਆ ਕਿ ਉਹ ਸ਼ਨੀਵਾਰ ਰਾਤ ਸਾਢੇ 8 ਵਜੇ ਦੁਕਾਨ ਬੰਦ ਕਰਕੇ ਚਲਾ ਗਏ ਸਨ। ਜਦੋਂ ਉਹ ਸੋਮਵਾਰ ਸਵੇਰੇ 11 ਵਜੇ ਦੁਕਾਨ 'ਤੇ ਪਹੁੰਚੇ ਤਾਂ ਸ਼ਟਰ 'ਤੇ ਗੋਲ਼ੀ ਦਾ ਨਿਸ਼ਾਨ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਨਾ ਹੀ ਕੋਈ ਧਮਕੀ ਮਿਲੀ ਸੀ। ਉਨ੍ਹਾਂ ਗੋਲੀਬਾਰੀ ਦੀ ਸੂਚਨਾ ਸਬੰਧਤ ਪੁਲਸ ਸਟੇਸ਼ਨ ਨੂੰ ਦਿੱਤੀ, ਜੋ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।


ਇਹ ਵੀ ਪੜ੍ਹੋ: 22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਖਦ ਘਟਨਾ, ਸਵੀਮਿੰਗ ਪੂਲ ਬਣਿਆ ਕਾਲ, ਡੁੱਬਣ ਕਾਰਣ ਗੁਰੂਘਰ ਦੇ ਨੌਜਵਾਨ ਗ੍ਰੰਥੀ ਦੀ ਮੌਤ
NEXT STORY