ਲੁਧਿਆਣਾ (ਮਹੇਸ਼) : ਲੁਧਿਆਣਾ ਦੀ ਸਬਜ਼ੀ ਮੰਡੀ 'ਚ ਵੀਰਵਾਰ ਨੂੰ ਦਿਨ-ਦਿਹਾੜੇ ਇਕ ਆੜ੍ਹਤੀ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਬਜ਼ੀ ਮੰਡੀ 'ਚ ਇਕ ਵਿਅਕਤੀ ਅਕੈਟਿਵਾ 'ਤੇ ਆਇਆ ਅਤੇ ਉਸ ਨੇ ਆੜ੍ਹਤੀ ਜੁਰਜੀਤ ਸਿੰਘ ਦੀ ਛਾਤੀ 'ਚ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਆੜ੍ਹਤੀ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ, ਜਿਸ ਨੂੰ ਤੁਰੰਤ ਸੀ. ਐੱਮ. ਸੀ. ਹਸਪਤਾਲ ਭਰਤੀ ਕਰਾਇਆ ਗਿਆ ਹੈ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਧਨੰਗੀ ਹਾਲਤ 'ਚ ਪ੍ਰਦਰਸ਼ਨ ਕਰਨ ਖਿਲਾਫ ਕਿੰਨਰਾਂ ਖਿਲਾਫ ਮਾਮਲਾ ਦਰਜ
NEXT STORY