ਚੰਡੀਗੜ੍ਹ : ਮੋਹਾਲੀ ਦੇ ਨਿਊ ਚੰਡੀਗੜ੍ਹ ਇਲਾਕੇ ਵਿੱਚ ਇੱਕ ਵਾਰ ਫਿਰ ਗੈਂਗਸਟਰਾਂ ਦੀ ਧਮਕ ਸੁਣਾਈ ਦਿੱਤੀ ਹੈ। ਪਿੰਡ ਹੋਸ਼ਿਆਰਪੁਰ ਵਿੱਚ ਇੱਕ ਨਾਮੀ ਪ੍ਰਾਪਰਟੀ ਡੀਲਰ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਜਾਣਕਾਰੀ ਅਨੁਸਾਰ, ਹਮਲਾਵਰਾਂ ਨੇ ਪ੍ਰਾਪਰਟੀ ਡੀਲਰ ਦੇ ਘਰ 'ਤੇ ਕਰੀਬ 7 ਤੋਂ 8 ਰਾਉਂਡ ਫਾਇਰ ਕੀਤੇ। ਗਨੀਮਤ ਰਹੀ ਕਿ ਇਸ ਹਮਲੇ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ, ਪਰ ਪੀੜਤ ਪਰਿਵਾਰ ਬੁਰੀ ਤਰ੍ਹਾਂ ਸਹਿਮਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ, ਸੀ.ਆਈ.ਏ. (CIA) ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ, ਪ੍ਰਾਪਰਟੀ ਡੀਲਰ ਨੂੰ ਕੁਝ ਦਿਨ ਪਹਿਲਾਂ ਕਿਸੇ ਗੈਂਗਸਟਰ ਵੱਲੋਂ ਫਿਰੌਤੀ ਦੀ ਧਮਕੀ ਮਿਲੀ ਸੀ। ਪੁਲਸ ਹੁਣ ਇਸ ਮਾਮਲੇ ਨੂੰ ਗੈਂਗਸਟਰ ਅਤੇ ਫਿਰੌਤੀ ਦੇ ਐਂਗਲ ਤੋਂ ਜੋੜ ਕੇ ਦੇਖ ਰਹੀ ਹੈ। ਫਿਲਹਾਲ ਪੁਲਸ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਾਲਾਤ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ
NEXT STORY