ਫ਼ਿਰੋਜ਼ਪੁਰ (ਕੁਮਾਰ)- ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਪੁਲਸ ਅਤੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਮਿਲੀ ਹੈ। ਫ਼ਿਰੋਜ਼ਪੁਰ 'ਚ ਬਦਮਾਸ਼ਾਂ ਦਾ ਪਿੱਛਾ ਕਰਦਾ ਹੋਏ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਪੁਲਸ ਤੇ ਬਦਮਾਸ਼ਾਂ 'ਚ ਗੋਲ਼ੀਆਂ ਚੱਲੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਗੁਪਤ ਸੂਚਨਾ ਮਿਲਣ 'ਤੇ ਸ਼ਰਾਰਤੀ ਅਨਸਰਾਂ ਦਾ ਪਿੱਛਾ ਕਰ ਰਹੀ ਸੀ ਤਾਂ ਬਦਮਾਸ਼ਾਂ ਨੇ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ, ਪੁਲਸ ਪਾਰਟੀ ਨੇ ਵੀ ਸ਼ਰਾਰਤੀ ਅਨਸਰਾਂ 'ਤੇ ਜਵਾਬੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਕ ਬਦਮਾਸ਼ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਵਿੱਚ ਕੈਨਾਲ ਕਾਲੋਨੀ ਦੇ ਮੋੜ ’ਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਲੁਟੇਰਿਆਂ ਅਤੇ ਸੀ. ਆਈ. ਏ. ਸਟਾਫ਼ ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵਿਚਕਾਰ ਗੋਲ਼ੀ ਚੱਲੀ, ਜਿਸ ’ਚ ਨਾਮੀ ਲੁਟੇਰਾ ਦਲੇਰ ਸਿੰਘ ਉਰਫ਼ ਦਿਲੇਰੀ ਦੇ ਪੈਰ ਵਿੱਚ ਗੋਲ਼ੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਅਤੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਸੰਪਰਕ ਕਰਨ ’ਤੇ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਅਤੇ ਡੀ. ਐੱਸ. ਪੀ. ਡਿਟੈਕਟਿਵ ਸਰਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਅਭਿਨਵ ਚੌਹਾਨ ਦੀ ਅਗਵਾਈ ਹੇਠ ਕੋਈ ਵੱਡੀ ਗੁਪਤ ਸੂਚਨਾ ਦੇ ਆਧਾਰ ’ਤੇ ਕੈਨਾਲ ਕਾਲੋਨੀ ਵੱਲ ਜਾਂਦੇ ਰਸਤੇ ’ਤੇ ਨਾਕਾਬੰਦੀ ਕਰਦੇ ਹੋਏ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਮੋਟਰਸਾਈਕਲ ’ਤੇ ਆਉਂਦੇ ਵੇਖਿਆ ਅਤੇ ਜਦੋਂ ਉਨ੍ਹਾ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਸ ’ਤੇ ਫਾਈਰਿੰਗ ਕੀਤੀ ਅਤੇ ਪੁਲਸ ਵੱਲੋਂ ਵੀ ਆਪਣੇ ਬਚਾਅ ਲਈ ਜਵਾਬੀ ਗੋਲ਼ੀ ਚਲਾਈ ਗਈ ਅਤੇ ਇਕ ਗੋਲ਼ੀ ਦਲੇਰ ਸਿੰਘ ਉਰਫ਼ ਦਲੇਰੀ ਦੇ ਪੈਰ ਵਿੱਚ ਲੱਗੀ, ਜਦਕਿ ਉਸ ਦਾ ਦੂਜਾ ਸਾਥੀ ਉਥੋਂ ਭੱਜ ਗਿਆ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਉਨ੍ਹਾਂ ਦੱਸਿਆ ਕਿ ਪੁਲਸ ਨੇ ਤੁਰੰਤ ਐਂਬੂਲੈਂਸ ਬੁਲਾ ਕੇ ਪਿਸਟਲ ਦੇ ਨਾਲ ਹਿਰਾਸਤ ਵਿੱਚ ਲਏ ਗਏ ਸਨੇਚਰ ਦਲੇਰ ਸਿੰਘ ਉਰਫ਼ ਦਲੇਰੀ ਪੁੱਤਰ ਮਲੂਕ ਸਿੰਘ ਵਾਸੀ ਖਾਈ ਫੇਮਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜ ਦਿੱਤਾ, ਜਿੱਥੇ ਦਲੇਰ ਸਿੰਘ ਦੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਦੱਸਿਆ ਕਿ ਦਲੇਰ ਸਿੰਘ ਖਿਲਾਫ਼ ਜ਼ਿਲ੍ਹਾ ਫਿਰੋਜ਼ਪੁਰ, ਮਾਨਸਾ, ਹਰਿਆਣਾ ਦੇ ਜ਼ਿਲ੍ਹਾ ਫ਼ਤਿਆਬਾਦ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 17 ਅਪਰਾਧਿਕ ਮਾਮਲੇ ਦਰਜ ਹਨ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ ਫਿਰੋਜ਼ਪੁਰ ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਪੁਲਸ ਨੇ ਚੋਰਾਂ ਅਤੇ ਲੁਟੇਰਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਹ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਐਸ. ਪੀ. ਨੇ ਦੱਸਿਆ ਕਿ 2 ਦਿਨ ਪਹਿਲਾਂ ਹੀ ਇਸ ਲੁਟੇਰੇ ਨੇ ਸਕੂਟਰ ਸਵਾਰ ਔਰਤ ਨੂੰ ਡੇਗ ਕੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਸਨ।
ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਦਲੇਰ ਸਿੰਘ ਖ਼ਿਲਾਫ਼ ਥਾਣਾ ਸਦਰ ਫਤਿਹਾਬਾਦ (ਹਰਿਆਣਾ) ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਨੰਬਰ 97, ਥਾਣਾ ਸਿਟੀ ਮਾਨਸਾ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫ਼. ਆਈ. ਆਰ. ਨੰਬਰ-69, ਥਾਣਾ ਸਦਰ ਫਿਰੋਜ਼ਪੁਰ ਛਾਉਣੀ ਵਿੱਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 63, ਥਾਣਾ ਸਦਰ ਬੁਢਲਾਡਾ (ਜ਼ਿਲ੍ਹਾ ਮਾਨਸਾ) ਵਿਖੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 74, ਇਸੇ ਥਾਣੇ ਵਿੱਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 82, ਥਾਣਾ ਸਿਟੀ ਮਾਨਸਾ ਵਿਖੇ ਮੁਕੱਦਮਾ ਨੰਬਰ 81 ਅਤੇ ਥਾਣਾ ਸਦਰ ਮਾਨਸਾ ਵਿਖੇ ਆਈ. ਪੀ. ਸੀ. ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 148, ਥਾਣਾ ਸਦਰ ਫ਼ਰੀਦਕੋਟ ਵਿਖੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 16 ਅਤੇ ਇਸੇ ਥਾਣੇ ’ਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 31, ਥਾਣਾ ਮਖੂ ਵਿਖੇ ਆਈ. ਪੀ. ਸੀ. ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 62, ਥਾਣਾ ਸਦਰ ਜ਼ੀਰਾ ਵਿਖੇ ਆਈ. ਪੀ. ਸੀ. ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ ਮੁਕੱਦਮਾ ਨੰਬਰ 84, ਆਈ. ਪੀ. ਸੀ. ਅਤੇ ਅਸਲਾ ਐਕਟ ਦੀਆਂ ਧਰਾਵਾਂ ਤਹਿਤ ਮੁਕੱਦਮਾ ਨੰ: 71 ਅਤੇ ਇਸੇ ਥਾਣਾ ਵਿੱਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਨੰਬਰ 72, ਥਾਣਾ ਸਿਟੀ ਫਤਿਹਾਬਾਦ (ਜ਼ਿਲ੍ਹਾ ਹਰਿਆਣਾ) ਵਿੱਚ ਮੁਕੱਦਮਾ ਨੰਬਰ 623, ਥਾਣਾ ਇਸਲਾਮਾਬਾਦ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮੁਕੱਦਮਾ ਨੰਬਰ 407 ਅਤੇ ਮੁਕੱਦਮਾ ਨੰਬਰ 12 ਦਰਜ ਹੈ ਅਤੇ 2 ਦਿਨ ਪਹਿਲਾਂ ਥਾਣਾ ਸਦਰ ਫਿਰੋਜ਼ਪੁਰ ਵਿੱਚ ਸਨੈਚਿੰਗ ਦਾ ਮੁਕੱਦਮਾ ਨੰਬਰ 179 ਦਰਜ ਕੀਤਾ ਗਿਆ ਸੀ, ਜਿਨ੍ਹਾ ਵਿੱਚ ਦਲੇਰ ਸਿੰਘ ਦੀ ਗ੍ਰਿਫਤਾਰੀ ਲਈ ਪੁਲਸ ਵੱਡੇ ਪੱਧਰ ’ਤੇ ਛਾਪੇਮਾਰੀ ਕਰ ਰਹੀ ਸੀ।
ਇਹ ਵੀ ਪੜ੍ਹੋ: ਜਲੰਧਰ: ਰੋਂਦੀ-ਕਰਲਾਉਂਦੀ ਬਜ਼ੁਰਗ ਮਾਂ ਬੋਲੀ, ਕਾਸ਼ ਮੈਂ ਵੀ ਘਰ ਦੇ ਅੰਦਰ ਹੁੰਦੀ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਤਸਵੀਰਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਇਸ਼ਕ ਦੀਆਂ ਪੀਂਘਾਂ ਝੂਟਦੀ ਗਰਭਵਤੀ ਹੋਈ 17 ਸਾਲ ਦੀ ਕੁੜੀ, ਪ੍ਰੇਮੀ ਇਹ ਰੰਗ ਦਿਖਾਵੇਗਾ, ਨਹੀਂ ਸੀ ਪਤਾ
NEXT STORY