ਅੰਮ੍ਰਿਤਸਰ (ਅਰੁਣ)- ਅੰਮ੍ਰਿਤਸਰ ਵਿਖੇ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਮਿਲੀ ਹੈ। ਪੁਲਸ ਨੇ ਨਾਕੇ 'ਤੇ ਰੋਕਿਆ ਤਾਂ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਸ ਵੱਲੋਂ ਕੀਤੀ ਗਈ ਕ੍ਰਾਸ ਫਾਇਰਿੰਗ ਦੌਰਾਨ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕ੍ਰਾਸ ਫਾਇਰਿੰਗ ਦੌਰਾਨ ਗੈਂਗਸਟਰ ਇਕ ਘਰ ਵਿਚ ਜਾ ਕੇ ਲੁਕ ਗਏ ਸਨ। ਇਸ ਦੇ ਬਾਅਦ ਪੁਲਸ ਨੇ ਸਰਚ ਚਲਾ ਕੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਉਕਤ ਵਾਰਦਾਤ ਛੇਹਰਟਾ ਖੇਤਰ ਅਧੀਨ ਪੈਂਦੇ ਨਰਾਇਣਗੜ੍ਹ ਵਿੱਚ 40 ਫੁੱਟ ਰੋਡ ’ਤੇ ਵਾਪਰੀ। ਮਿਲੀ ਜਾਣਕਾਰੀ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਕਾਰ ਵਿਚ ਕਰੀਬ 5 ਗੈਂਗਸਟਰ ਆ ਰਹੇ ਹਨ। ਇਸ ਤੋਂ ਬਾਅਦ ਪੁਲਸ ਨੇ ਉਕਤ ਸਥਾਨ 'ਤੇ ਨਾਕਾ ਲਾਇਆ। ਜਦੋਂ ਨਾਕੇ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਥੇ ਮੌਜੂਦ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਜਲੰਧਰ ਵਿਖੇ ਭਿਆਨਕ ਅੰਜਾਮ ਤੱਕ ਪੁੱਜੀ 'ਲਵ ਮੈਰਿਜ', ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਵੀ ਗਲ਼ ਲਾਈ ਮੌਤ

ਇਸ ਦੌਰਾਨ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ ਅਤੇ ਪੁਲਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਇਸ ਦਾ ਫਾਇਦਾ ਉਠਾਉਂਦੇ ਹੋਏ ਗੈਂਗਸਟਰ ਗੱਡੀ 'ਚ ਬੈਠ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਦੀ ਕਾਰ ਦਾ ਪਿੱਛਾ ਕਰਕੇ ਜਵਾਬੀ ਕਾਰਵਾਈ ਕੀਤੀ। ਪੁਲਸ ਤੋਂ ਬਚਣ ਲਈ ਗੈਂਗਸਟਰ ਇਕ ਘਰ ਵਿੱਚ ਵੜ ਗਏ। ਇਸ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਘਰ 'ਚ ਦਾਖ਼ਲ ਹੋਏ ਦੋ ਗੈਂਗਸਟਰਾਂ ਨੂੰ ਤਲਾਸ਼ੀ ਮੁਹਿੰਮ ਚਲਾ ਕੇ ਕਾਬੂ ਕਰ ਲਿਆ ਗਿਆ।
ਛੇਹਰਟਾ ਟਾਊਨ ਚੌਂਕੀ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਟੀਮ ਵੱਲੋਂ ਦੋ ਗੈਂਗਸਟਰਾਂ ਨੂੰ ਦਬੋਚ ਲਿਆ ਗਿਆ। ਇਨ੍ਹਾਂ ਗੈਂਗਸਟਰਾਂ ਦੀ ਪਛਾਣ ਕਪੱਤਗੜ ਛੇਹਰਟਾ ਵਾਸੀ ਰਵੀ ਅਤੇ ਤਰਨਤਾਰਨ ਵਾਸੀ ਰਫੀ ਦੇ ਰੂਪ ਵਿੱਚ ਹੋਈ ਹੈ। ਇਨ੍ਹਾਂ ਦੇ ਕੋਲੋਂ ਜਿਨ੍ਹਾਂ ਦੇ ਕੋਲੋਂ 5 ਪਿਸਤੌਲ ਅਤੇ ਕਰੀਬ ਦੋ ਦਰਜਨ ਕਰਤੂਸ ਪੁਲਸ ਵੱਲੋਂ ਬਰਾਮਦ ਕੀਤੇ ਗਏ ਹਨ। ਪੁਲਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ
ਇਹ ਵੀ ਪੜ੍ਹੋ : ਗੁਜਰਾਤ ਚੋਣਾਂ ਦੇ ਰੁਝੇਵਿਆਂ ਤੋਂ ਫ੍ਰੀ ਹੁੰਦੇ ਹੀ CM ਮਾਨ DGP ਅਹੁਦੇ ਲਈ ਗੌਰਵ ਯਾਦਵ 'ਤੇ ਲੈਣਗੇ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਫਿਰੋਜ਼ਪੁਰ ਤੋਂ ਚੰਡੀਗੜ੍ਹ ਪੁੱਜੀ ਟਰੇਨ ਦੀ ਬੋਗੀ 'ਚੋਂ ਮਿਲੀ ਲਾਸ਼, ਘਬਰਾ ਗਈਆਂ ਸਵਾਰੀਆਂ
NEXT STORY