ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਪਿੰਡ ਬੋਪਾਰਾਇ 'ਚ ਵਿਆਹ ਵਾਲੇ ਘਰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਲਾੜੇ ਦੇ ਦੋਸਤ ਵਲੋਂ ਚਲਾਈ ਗੋਲੀ ਇਕ 11 ਸਾਲਾ ਮਾਸੂਮ ਦੇ ਜਾ ਵੱਜੀ। ਜ਼ਖਮੀ ਹਾਲਤ 'ਚ ਬੱਚੇ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਤਨਾਮ ਸਿੰਘ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਦੇ ਮੁੰਡੇ ਦਾ ਵਿਆਹ ਸੀ ਤੇ ਸਤਨਾਮ ਵੀ ਜਾਗੋ ਦੇਖਣ ਗਿਆ ਸੀ। ਜਾਗੋ ਦੌਰਾਨ ਸ਼ਰਾਬ ਪੀ ਕੇ ਲਾੜੇ ਦੇ ਦੋਸਤ ਵਲੋਂ ਫਾਇਰਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਇਕ ਗੋਲੀ ਉਸ ਦੇ ਪੁੱਤ ਨੂੰ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਤੁਰੰਤ ਉਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਵਲੋਂ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਦਰਜ ਕਰਵਾਈ ਗਈ। ਜੇਕਰ ਪਰਿਵਾਰ ਸ਼ਿਕਾਇਤ ਦਰਜ ਕਰਵਾਉਂਦਾ ਹੈ ਤਾਂ ਉਹ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਜ਼ਰੂਰ ਕਰਨਗੇ।
ਲਾੜੇ ਦੋ ਦੋਸਤ ਨੇ ਜਾਗੋ 'ਚ ਦਾਗੇ ਫਾਇਰ, ਮਚਿਆ ਚੀਕ ਚਿਹਾੜਾ (ਵੀਡੀਓ)
NEXT STORY