ਗੁਰਦਾਸਪੁਰ (ਵਿਨੋਦ) : ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਇਕ ਆੜ੍ਹਤੀ 'ਤੇ ਫਾਇਰਿੰਗ ਕਰਨ ਵਾਲੇ 2 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ਹਰਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਰਾਜਪੁਰਾ ਥਾਣਾ ਸਦਰ ਗੁਰਦਾਸਪੁਰ ਨੇ ਬਿਆਨ ਦਿੱਤਾ ਕਿ ਉਹ ਗਜਨੀਪੁਰ ਫੋਕਲ ਪੁਆਇੰਟ ਵਿਖੇ ਆਪਣੀ ਆੜਤ ਮੈੱਸ. ਗੁਰਾਇਆ ਕਮਿਸ਼ਨ ਦੁਕਾਨ ਦੇ ਨਾਮ ’ਤੇ ਚਲਾਉਂਦਾ ਹੈ।
ਜਦ ਉਹ ਸ਼ਾਮ 5.30 ਵਜੇ ਆਪਣੀ ਆੜ੍ਹਤ 'ਤੇ ਖੜ੍ਹਾ ਸੀ ਕਿ ਇੰਨੇ ਨੂੰ 2 ਨੌਜਵਾਨ ਮੁੰਡੇ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ, ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ। ਉਨ੍ਹਾਂ ਨੇ ਉਸ ਨੂੰ ਵੇਖਦਿਆ ਸਾਰ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ’ਤੇ ਉਸ ਨੇ ਆਪਣੀ ਭੱਜ ਕੇ ਜਾਨ ਬਚਾਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਰਿੰਦਰ ਸਿੰਘ ਦੇ ਬਿਆਨਾਂ ’ਤੇ 2 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜ ਪਿਆਰਿਆਂ ਦੇ ਹੁਕਮ ਨਾਲ ਭਾਈ ਗੁਰਜੀਤ ਸਿੰਘ ਵੱਲੋਂ ਖ਼ੁਦ ਨੂੰ ਗੋਲੀ ਮਾਰਨ ਦਾ ਫ਼ੈਸਲਾ ਮੁਲਤਵੀ
NEXT STORY