ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ 'ਚ ਹਰ ਰੋਜ਼ ਗੋਲੀਆਂ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬੀਤੇ ਦਿਨ ਵੀ ਫਿਰੋਜ਼ਪੁਰ ਸ਼ਹਿਰ ਦੇ ਬਗਦਾਦੀ ਗੇਟ ਨੇੜੇ ਗੋਲੀਆਂ ਚੱਲੀਆਂ, ਜਿਸਦੀ ਪੂਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ। ਇਸ ਘਟਨਾ ’ਚ ਕਿਸੇ ਨੂੰ ਗੋਲੀ ਨਹੀਂ ਲੱਗੀ ਪਰ ਇਕ ਗੋਲੀ ਕਾਰ ਨੂੰ ਲੱਗੀ ਹੈ। ਦੱਸਿਆ ਜਾਂਦਾ ਹੈ ਕਿ ਜਦੋਂ ਝਗੜਾ ਹੋਇਆ ਅਤੇ ਗੋਲੀ ਚੱਲੀ ਤਾਂ ਆਸ-ਪਾਸ ਦੇ ਦੁਕਾਨਦਾਰ ਅੰਦਰ ਭੱਜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਫਿਰੋਜ਼ਪੁਰ ਸਿਟੀ ਥਾਣੇ ਦੇ ਐੱਸ. ਐੱਚ. ਓ. ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਨਿਰਮਲਜੀਤ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਜਦੋਂ ਉਸਦਾ ਛੋਟਾ ਭਰਾ ਅਤੇ ਉਸਦੇ ਚਾਚੇ ਦਾ ਮੁੰਡਾ ਕਾਰ ’ਚ ਬਗਦਾਦੀ ਗੇਟ ਮੋੜ ’ਤੇ ਪਹੁੰਚੇ ਤਾਂ ਅੱਗੇ ਟ੍ਰੈਫਿਕ ਹੋਣ ਕਾਰਨ ਉਨ੍ਹਾਂ ਦੀ ਗੱਡੀ ਰੁਕ ਗਈ ਅਤੇ ਉੱਥੇ ਕਾਰ ਦੇ ਬਰਾਬਰ ਖੜ੍ਹੇ ਦੋ ਨੌਜਵਾਨਾਂ ਵਿਚੋਂ ਇਕ ਕਾਰ ਕੋਲ ਆਇਆ ਅਤੇ ਉਸਦੇ ਭਰਾ ਨੂੰ ਕਹਿਣ ਲੱਗਾ ਕਿ ਤੇਰੇ ਭਰਾ ਨੂੰ ਛੱਡਣਾ ਨਹੀਂ ਅਤੇ ਉਹ ਮੇਰੇ ਭਰਾ ਨਾਲ ਝੜਪ ਕਰਨ ਲੱਗਾ। ਇਸ ਦੌਰਾਨ ਪਿੱਛੋਂ ਆਏ ਨੌਜਵਾਨ ਨੇ ਪਿਸਤੌਲ ਨਾਲ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਦੂਜੇ ਪਾਸੇ ਜਦੋਂ ਇਸ ਘਟਨਾ ਸਬੰਧੀ ਡੀ. ਐੱਸ. ਪੀ. ਸੁਖਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਜ਼ੰਜੀਰਾਂ ’ਚ ਬੰਨ੍ਹੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਕੇ ਟਰੰਪ ਨੇ PM ਮੋਦੀ ਨੂੰ ਦਿੱਤਾ ਤੋਹਫ਼ਾ : ਭਗਵੰਤ ਮਾਨ
NEXT STORY