ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਦੇ ਅਧੀਨ ਆਉਂਦੇ ਪਿੰਡ ਮਾਛੀਵਾੜਾ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ’ਤੇ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਖਵਿੰਦਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਮਾਛੀਵਾੜਾ ਨੇ ਦੱਸਿਆ ਕਿ ਉਸ ਦਾ ਦੋਸ਼ੀਅਨ ਮਰਕਸ ਮਸੀਹ ਪੁੱਤਰ ਨਛੱਤਰ ਸਿੰਘ ਵਾਸੀ ਨੂਰਪੁਰ ਅਤੇ ਦਲਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਮਾਛੀਵਾੜਾ ਨਾਲ ਉਸ ਦਾ ਪੈਸਿਆਂ ਨੂੰ ਲੈਣ-ਦੇਣ ਕਰਕੇ ਪਹਿਲਾਂ ਹੀ ਝਗੜਾ ਹੋਇਆ ਸੀ।
ਇਸ ਕਰਕੇ ਦੋਸ਼ੀਅਨ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ ਦੀ ਨਹਿਰ ’ਚ ਰੁੜ੍ਹਿਆ
NEXT STORY