ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਮੱਲਵਾਲ ਕਦੀਮ ਵਿਖੇ ਇਕ ਨੌਜਵਾਨ ਦੇ ਬੰਦੂਕ ਦਾ ਬੱਟ ਮਾਰ ਕੇ ਜ਼ਖਮੀ ਕਰਨ ਅਤੇ ਫਾਇਰ ਕਰਨ ਦੇ ਦੋਸ਼ 'ਚ ਥਾਣਾ ਕੁੱਲਗੜ੍ਹੀ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਖਚੈਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮੱਲਵਾਲ ਕਦੀਮ ਨੇ ਦੱਸਿਆ ਕਿ ਮਿਤੀ 16 ਸਤੰਬਰ 2025 ਨੂੰ ਕਰੀਬ ਰਾਤ 8.20 ਵਜੇ ਉਹ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਉਸ ਦੇ ਪਿੱਛੇ ਕੁਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਬੱਬਲਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮੱਲਵਾਲ ਕਦੀਮ ਬੈਟਰੀ ਵਾਲੀ ਸਕੂਟਰੀ ’ਤੇ ਆਏ।
ਸੁਖਚੈਨ ਸਿੰਘ ਨੇ ਦੱਸਿਆ ਕਿ ਸਕੂਟਰੀ ਦੇ ਪਿੱਛੇ ਬੈਠੇ ਕੁਲਦੀਪ ਸਿੰਘ ਦੇ ਹੱਥ ਵਿਚ ਉਸ ਦੀ 12 ਬੋਰ ਬੰਦੂਕ ਫੜ੍ਹੀ ਹੋਈ ਸੀ ਤਾਂ ਇਨ੍ਹਾਂ ਨੇ ਉਸ ਨੂੰ ਰੋਕ ਲਿਆ ਅਤੇ ਬੱਬਲਪ੍ਰੀਤ ਸਿੰਘ ਨੇ ਆਪਣੇ ਪਿਤਾ ਪਾਸੋਂ 12 ਬੋਰ ਬੰਦੂਕ ਫੜ੍ਹ ਕੇ ਉਸ ਦਾ ਬੱਟ ਉਸ ਦੇ ਸਿਰ ਵਿਚ ਮਾਰਿਆ ਤਾਂ ਐਨੇ ਨੂੰ ਕੁਲਦੀਪ ਸਿੰਘ ਨੇ ਬੰਦੂਕ ਫੜ੍ਹ ਕੇ ਦੋ ਫਾਇਰ ਕਰ ਦਿੱਤੇ। ਸੁਖਚੈਨ ਸਿੰਘ ਨੇ ਦੱਸਿਆ ਕਿ ਫਾਇਰ ਦੀ ਅਵਾਜ਼ ਸੁਣ ਕੇ ਲੋਕਾਂ ਦਾ ਇਕੱਠ ਹੁੰਦਾ ਵੇਖ ਕੇ ਉਕਤ ਵਿਅਕਤੀ ਸਮੇਤ ਹਥਿਆਰਾਂ ਸਮੇਤ ਮੌਕੇ ਤੋਂ ਭੱਜ ਗਏ। ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ
NEXT STORY