ਜ਼ੀਰਕਪੁਰ : ਜ਼ੀਰਕਪੁਰ 'ਚ ਫਾਇਰਿੰਗ ਦੀ ਘਟਨਾ ਨੇ ਇਲਾਕੇ 'ਚ ਹੜਕੰਪ ਮਚਾ ਦਿੱਤਾ ਹੈ। ਰਿਪੋਰਟਾਂ ਅਨੁਸਾਰ ਬੀਤੀ ਦੇਰ ਰਾਤ ਪਟਿਆਲਾ ਰੋਡ 'ਤੇ ਇਕ ਹੋਟਲ ਦੇ ਬਾਹਰ ਕੁੱਝ ਲੋਕਾਂ ਵਿਚਕਾਰ ਲੜਾਈ ਹੋਈ, ਜੋ ਫਾਇਰਿੰਗ 'ਚ ਬਦਲ ਗਈ।
ਨਿੱਜੀ ਰੰਜਿਸ਼ ਕਾਰਨ ਗੋਲੀਆਂ ਚਲਾਈਆਂ
ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਲੜਾਈ ਨਿੱਜੀ ਰੰਜਿਸ਼ ਦਾ ਨਤੀਜਾ ਮੰਨੀ ਜਾ ਰਹੀ ਹੈ। ਘਟਨਾ ਦੌਰਾਨ ਬਦਮਾਸ਼ਾਂ ਨੇ ਹੋਟਲ ਦੇ ਸਾਹਮਣੇ ਕਈ ਰਾਊਂਡ ਫਾਇਰ ਕੀਤੇ, ਜਿਸ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ।
ਵਾਹਨਾਂ 'ਤੇ ਗੋਲੀਆਂ ਦੇ ਨਿਸ਼ਾਨ
ਘਟਨਾ ਤੋਂ ਬਾਅਦ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕਰੀਬ 5 ਤੋਂ 10 ਵਾਹਨਾਂ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ। ਹਾਲਾਂਕਿ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।
ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਕੀਤੀ ਜਾਂਚ
ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਜ਼ੀਰਕਪੁਰ ਪੁਲਸ ਮੌਕੇ 'ਤੇ ਪਹੁੰਚੀ ਅਤੇ ਹੋਟਲ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਜ਼ਬਤ ਕਰਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਫਾਇਰਿੰਗ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਗਸ਼ਤ ਵਧਾ ਦਿੱਤੀ ਗਈ ਹੈ।
ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ...
NEXT STORY