ਫਿਰੋਜ਼ਪੁਰ (ਕੁਮਾਰ, ਪਰਮਜੀਤ) : ਥਾਰ ਗੱਡੀ 'ਚ ਜਾ ਰਹੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਥਾਣਾ ਘੱਲ ਖੁਰਦ ਦੀ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਥਾਣਾ ਘੱਲ ਖੁਰਦ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਸੁਖਵੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਮਨਦੀਪ ਸਿੰਘ ਪੁੱਤਰ ਦਿਲਰਾਜ ਸਿੰਘ ਵਾਸੀ ਬੋਪਾਰਾਏ ਕਲਾਂ, ਜ਼ਿਲ੍ਹਾ ਲੁਧਿਆਣਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਦਿੱਤੇ ਸਨ।
ਬਿਆਨਾਂ 'ਚ ਉਸ ਨੇ ਦੱਸਿਆ ਕਿ ਦੋ ਧਿਰਾਂ ’ਚ ਚੱਲ ਰਹੀ ਪੁਰਾਣੀ ਰੰਜਿਸ਼ ਦੇ ਚੱਲਦੇ ਹੋਏ ਥਾਰ ’ਚ ਜਾ ਰਹੇ ਹਰਦੀਪ ਉਰਫ਼ ਸੋਨੂੰ ’ਤੇ ਸੁਖਰਾਜ ਸਿੰਘ ਉਰਫ਼ ਸੰਨੀ, ਯੁਵਰਾਜ ਸਿੰਘ ਉਰਫ਼ ਬੌਬੀ, ਨਛੱਤਰ ਸਿੰਘ ਅਤੇ ਯੁਵਰਾਜ ਸਿੰਘ ਉਰਫ਼ ਯੂਵੀ ਨੇ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਦਾ ਵੱਡਾ ਆਗੂ ਅਕਾਲੀ ਦਲ 'ਚ ਸ਼ਾਮਲ (ਵੀਡੀਓ)
NEXT STORY