ਫ਼ਰੀਦਕੋਟ/ਜੈਤੋ (ਜਗਤਾਰ) : ਫਰੀਦਕੋਟ ਜ਼ਿਲ੍ਹੇ ਦੇ ਜੈਤੋਂ ਸ਼ਹਿਰ ਸਥਿਤ ਅੰਬੇਡਕਰ ਨਗਰ 'ਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ 'ਚ ਗੋਲੀ ਲੱਗਣ ਕਾਰਨ ਜੈਤੋਂ ਦਾ ਰਹਿਣ ਵਾਲਾ ਅਭਿਨਵ ਅਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅਪਰਾਧਿਕ ਪਿਛੋਕੜ ਵਾਲੇ ਜੈਤੋਂ ਦੇ ਰਹਿਣ ਵਾਲੇ ਗਗਨੀ ਦਾ ਅਭਿਨਵ ਅਵੀ ਨਾਲ ਪਹਿਲਾਂ ਤੋਂ ਹੀ ਕੋਈ ਝਗੜਾ ਚੱਲ ਰਿਹਾ ਸੀ। ਇਸੇ ਝਗੜੇ ਦੇ ਚੱਲਦਿਆਂ ਮੰਗਲਵਾਰ ਰਾਤ ਦੋਹਾਂ ਧਿਰਾਂ ਵਿਚਾਲੇ ਆਪਸੀ ਝੜਪ ਹੋ ਗਈ।
ਦੋਸ਼ ਹੈ ਕਿ ਇਸ ਦੌਰਾਨ ਗਗਨੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਫਾਇਰਿੰਗ ਕੀਤੀ, ਜਿਸ 'ਚ ਗੋਲੀ ਲੱਗਣ ਕਾਰਨ ਅਭਿਨਵ ਜ਼ਖ਼ਮੀ ਹੋ ਗਿਆ। ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਨੌਜਵਾਨ ਨੂੰ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ ਗਿਆ। ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਤੋਂ ਦੇ ਡੀ. ਐੱਸ. ਪੀ. ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਇਹ ਝਗੜਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਝਗੜੇ ਦੌਰਾਨ ਗਗਨੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਫਾਇਰਿੰਗ ਕੀਤੀ, ਜਿਸ ਵਿੱਚ ਅਭਿਨਵ ਜ਼ਖ਼ਮੀ ਹੋਇਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਸ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ ਸਮਾਨ ਕੀਤਾ ਚੋਰੀ
NEXT STORY