ਫਾਜ਼ਿਲਕਾ (ਸੁਖਵਿੰਦਰ ਥਿੰਦ) : ਪਿਛਲੇ ਦਿਨੀ ਫਾਜ਼ਿਲਕਾ ਦੇ ਸਲੇਮਸ਼ਾਹ ਰੇਲਵੇ ਕਰਾਸਿੰਗ ਨੇੜੇ ਹੋਏ ਹਮਲੇ ਕਾਰਨ ਜ਼ਖਮੀ ਹੋਏ ਨੌਜਵਾਨ ਦੀ ਪਛਾਣ ਜਤਿੰਦਰ ਸਿੰਘ ਜੱਗੀ ਵਜੋਂ ਹੋਈ ਸੀ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਸ ਨੌਜਵਾਨ ਦੀ ਅੱਜ ਮੌਤ ਹੋ ਗਈ ਹੈ। ਉਥੇ ਦੂਜੇ ਪਾਸੇ ਪੁਲਸ ਵੱਲੋਂ ਇਸ ਕੇਸ ਨੂੰ ਟਰੇਸ ਕਰਦੇ ਹੋਏ ਕੁਲਵੰਤ ਸਿੰਘ, ਅਕਾਸ਼ਦੀਪ ਸਿੰਘ, ਸੰਤੋਸ਼ ਰਾਣੀ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਲ ਕੀਤੀ।
ਦੱਸ ਦੇਈਏ ਕਿ ਇਲਾਕੇ ਵਿਚ ਹੋਈ ਇਸ ਫਾਇਰਿੰਗ ਦੀ ਘਟਨਾ ਨਾਲ ਸਨਸਨੀ ਫੈਲ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਸਨ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਗੋਲੀ ਚਲਣ ਦਾ ਕਾਰਨ ਆਪਸੀ ਪੁਰਾਣੀ ਰੰਜਿਸ਼ ਹੈ।
ਕ੍ਰੈਡਿਟ ਕਾਰਡ ਰਾਹੀ 1.85 ਲੱਖ ਦੀ ਠੱਗੀ, ਅਣਪਛਾਤਾ ਨਾਮਜ਼ਦ
NEXT STORY