ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੇੜੇ ਲਿਬਰਟੀ ਮਾਰਕਿਟ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਦੁਕਾਨ ’ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ। ਗੋਲੀ ਇਕ ਨੌਜਵਾਨ ਦੀ ਛਾਤੀ ’ਚ ਲੱਗ ਗਈ, ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਅਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਇਕ ਪੁਲਸ ਕਰਮਚਾਰੀ ਅੰਮ੍ਰਿਤਸਰ ਦੇ ਲਿਬਰਟੀ ਬਾਜ਼ਾਰ 'ਚ ਇੱਕ ਦੁਕਾਨ ਤੋਂ ਮੋਬਾਇਲ ਖਰੀਦਣ ਲਈ ਗਿਆ ਸੀ। ਇਸ ਦੌਰਾਨ ਉਸ ਨੇ ਆਪਣਾ ਸਰਕਾਰੀ ਪਿਸਤੌਲ ਦੁਕਾਨਦਾਰ ਦੇ ਕਾਉਂਟਰ ’ਤੇ ਰੱਖ ਦਿੱਤਾ, ਜਿਸ ’ਚੋਂ ਅਚਾਨਕ ਗੋਲੀ ਚੱਲ ਗਈ। ਗੋਲੀ ਦੁਕਾਨਦਾਰ ’ਚ ਮੌਜੂਦ ਅੰਕੁਸ਼ ਨਾਮਕ ਨੌਜਵਾਨ ਦੇ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ : ESI ਹਸਪਤਾਲ ਦੇ ਬਾਹਰ ਮਿਲਿਆ ਨਵਜਾਤ ਬੱਚੀ ਦਾ ਭਰੂਣ, ਸੜਕ ’ਤੇ ਸੁਟਣ ਵਾਲਾ ਕਲਯੁੱਗੀ ਪਿਤਾ ਗ੍ਰਿਫਤਾਰ
ਮੌਕੇ 'ਤੇ ਪਹੁੰਚੇ ਪੁਲਸ ਦੇ ਅਧਿਕਾਰੀਆਂ ਅਨੁਸਾਰ ਪੁਲਸ ਮੁਲਾਜ਼ਮ ਵਲੋਂ ਇਸ ਹਾਦਸੇ ਨੂੰ ਅੰਜਾਮ ਦੇਣ ਦਾ ਕੋਈ ਇਰਾਦਾ ਨਹੀਂ ਸੀ। ਪਿਸਤੌਲ 'ਚੋਂ ਗੋਲੀ ਅਚਾਨਕ ਕਿਵੇਂ ਚੱਲੀ, ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜ਼ਖ਼ਮੀ ਦੁਕਾਨਦਾਰ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ’ਚ ਇਲਾਜ ਲਈ ਭੇਜ ਦਿੱਤਾ ਗਿਆ ਹੈ।
ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ ਉਮਰ ਕੈਦ
NEXT STORY