ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਪੁਲਸ ਨੇ ਗੁਰਦਾਸਪੁਰ ਵਾਸੀ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਮਾਮੂਲੀ ਝਗੜਾ ਹੋਣ ’ਤੇ ਫਾਇਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਭਗਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜਫਰਪੁਰ ਜ਼ਿਲ੍ਹਾ ਗੁਰਦਾਸਪੁਰ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦਾ ਕਿਸੇ ਗੱਲ ਨੂੰ ਲੈ ਕੇ ਗੋਗੀ, ਪਾਲੀ, ਲਾਲੀ, ਮਨਪ੍ਰੀਤ, ਹਰਵਿੰਦਰ ਅਤੇ ਗੁਰਨੈਲ ਵਾਸੀਆਨ ਲੋਹਗੜ੍ਹ ਨਾਲ ਸਿਗਮਾ ਸਿਟੀ ਚੌਂਕ ਲੋਹਗੜ੍ਹ ਵਿਖੇ ਆਪਸੀ ਝਗੜਾ ਹੋ ਗਿਆ ਸੀ।
ਤੈਸ਼ 'ਚ ਆ ਕੇ ਉਨ੍ਹਾਂ ਨੇ ਆਪਣੀ ਰਿਵਾਲਵਰ ਨਾਲ ਹਵਾਈ ਫਾਇਰ ਕਰ ਦਿੱਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਕਾਰਵਾਈ ਸੁਰੂ ਕਰ ਦਿੱਤੀ ਹੈ। ਥਾਣਾ ਮੁਖੀ ਰਾਜਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 'ਚੋਂ ਮਨਪ੍ਰੀਤ ਅਤੇ ਹਰਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਵੱਢ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ ਦਾ ਹੱਥ
NEXT STORY