ਡੇਰਾਬੱਸੀ (ਅਨਿਲ)- ਨੇੜਲੇ ਪਿੰਡ ਦਫ਼ਤਰਪੁਰ ਦੀ ਗੁਰੂ ਨਾਨਕ ਕਾਲੋਨੀ ਵਿਚ ਘਰ ਦੇ ਬਾਹਰ ਬੈਠੀ ਇਕ ਔਰਤ ’ਤੇ ਮੋਟਰਸਾਈਕਲ ’ਤੇ ਆਏ 2 ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਪੀੜਤ ਔਰਤ ਸਰੋਜ (61) ਪਤਨੀ ਨਸੀਬ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ। ਹਮਲੇ ਤੋਂ ਬਾਅਦ ਦੋਵੇਂ ਮੁਲਜ਼ਮ ਫ਼ਰਾਰ ਹੋ ਗਏ। ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਜਪਾਲ ਬਣੇ ਰਹਿਣਗੇ ਬਨਵਾਰੀ ਲਾਲ ਪੁਰੋਹਿਤ, ਕੇਂਦਰ ਨੇ ਨਹੀਂ ਮਨਜ਼ੂਰ ਕੀਤਾ ਅਸਤੀਫ਼ਾ
ਜਾਣਕਾਰੀ ਅਨੁਸਾਰ ਦੁਪਹਿਰ ਨੂੰ ਸਰੋਜ ਘਰ ਦੇ ਬਾਹਰ ਕੁਰਸੀ ’ਤੇ ਬੈਠੀ ਸੀ, ਜਿੱਥੇ ਕੁਝ ਗੁਆਂਢੀ ਵੀ ਮੌਜੂਦ ਸਨ। ਇਸ ਦੌਰਾਨ ਬਿਨਾਂ ਨੰਬਰੀ ਪਲੇਟ ਦੇ ਮੋਟਰਸਾਈਕਲ ’ਤੇ 2 ਹਮਲਾਵਰ ਆਏ, ਜਿਨ੍ਹਾਂ ’ਚੋਂ ਚਾਲਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। ਜਿਵੇਂ ਹੀ ਉਹ ਸਰੋਜ ਦੇ ਨੇੜੇ ਆਏ ਤਾਂ ਉਨ੍ਹਾਂ ਨੇ ਉਸ ’ਤੇ 2 ਗੋਲ਼ੀਆਂ ਚਲਾ ਦਿੱਤੀਆਂ, ਜੋ ਸਰੋਜ ਦੀ ਗਰਦਨ ਅਤੇ ਪੇਟ ’ਚ ਲੱਗੀਆਂ । ਪੀ. ਜੀ. ਆਈ. ’ਚ ਦਾਖਲ ਸਰੋਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਡੇਰਾਬੱਸੀ ਥਾਣਾ ਇੰਚਾਰਜ ਅਜੀਤੇਸ਼ ਕੌਸ਼ਲ, ਏ. ਐੱਸ. ਪੀ. ਮੁਬਾਰਕਪੁਰ ਵੈਭਵ ਚੌਧਰੀ ਅਤੇ ਐੱਸ. ਪੀ. ਮੋਹਾਲੀ ਜੋਤੀ ਯਾਦਵ ਨੇ ਮੌਕੇ ਦਾ ਦੌਰਾ ਕੀਤਾ। ਮੌਕੇ ਤੋਂ ਗੋਲ਼ੀ ਦਾ ਇਕ ਖੋਲ ਵੀ ਬਰਾਮਦ ਹੋਇਆ। ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਰਾਜਪਾਲ ਬਣੇ ਰਹਿਣਗੇ ਬਨਵਾਰੀ ਲਾਲ ਪੁਰੋਹਿਤ, ਕੇਂਦਰ ਨੇ ਨਹੀਂ ਮਨਜ਼ੂਰ ਕੀਤਾ ਅਸਤੀਫ਼ਾ
NEXT STORY