ਫਾਜ਼ਿਲਕਾ (ਸੁਖਵਿੰਦਰ) : ਫਾਜ਼ਿਲਕਾ ਦੇ ਸਰਕਾਰੀ ਸਕੂਲ 'ਚ ਬਣਾਏ ਗਏ ਈ. ਵੀ. ਐੱਮ. ਸਟਰਾਂਗ ਰੂਮ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਲੋਕਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਤਾਂ ਸਟਰਾਂਗ ਰੂਮ ਦੀ ਸੁਰੱਖਿਆ ਗਾਰਦ ਵਿੱਚ ਤਾਇਨਾਤ ਬਤੌਰ ਪ੍ਰਭਾਰੀ ਸਬ ਇੰਸਪੈਕਟਰ ਨੂੰ ਗੋਲੀ ਲੱਗੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਸਟਰਾਂਗ ਰੂਮ ਦੀ ਗਾਰਦ ਦੇ ਪ੍ਰਭਾਰੀ ਵੱਜੋਂ ਤਾਇਨਾਤ ਸਬ ਇੰਸਪੈਕਟਰ ਬਲਦੇਵ ਚੰਦ ਵੱਲੋਂ ਸਰਕਾਰੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ ਗਈ ਹੈ।
ਇਹ ਵੀ ਪੜ੍ਹੋ : BSF ਦੀ ਤਰਜ਼ 'ਤੇ 'ਪੰਜਾਬ ਪੁਲਸ' ਦਾ ਨਵਾਂ ਪਲਾਨ, ਇਸ ਤਰੀਕੇ ਕਰੇਗੀ ਸਰਹੱਦੀ ਇਲਾਕਿਆਂ ਦੀ ਸੁਰੱਖਿਆ
ਹਾਲਾਂਕਿ ਜ਼ਖ਼ਮੀ ਪੁਲਸ ਅਧਿਕਾਰੀ ਨੂੰ ਜਦੋਂ ਸਰਕਾਰੀ ਹਸਪਤਾਲ ਐਂਬੂਲੈਂਸ ਦੇ ਜ਼ਰੀਏ ਲਿਜਾਇਆ ਜਾ ਰਿਹਾ ਸੀ ਤਾ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਫਿਲਹਾਲ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲਾਂ ਵਿੱਚ ਜ਼ਿਲ੍ਹੇ ਦੇ ਪੁਲਸ ਅਮਲਾ ਪੁੱਜਿਆ ਹੋਇਆ ਹੈ ਅਤੇ ਪੁਲਸ ਅਧਿਕਾਰੀ ਦੀ ਲਾਸ਼ ਨੂੰ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਮਰਾਲਾ ਤੋਂ ਆਜ਼ਾਦ ਉਮੀਦਵਾਰ ਤੇ ਵਿਧਾਇਕ ਢਿੱਲੋਂ ਨੂੰ ਆਇਆ ਅਟੈਕ, ਹਸਪਤਾਲ 'ਚ ਦਾਖ਼ਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੀਆਂ 5 ਰਾਜ ਸਭਾ ਸੀਟਾਂ 'ਤੇ ਵੋਟਿੰਗ ਕਰਵਾਉਣ ਦੀ ਮੰਗ, ਐਡਵੋਕੇਟ ਹੇਮੰਤ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
NEXT STORY