ਫਿਰੋਜ਼ਪੁਰ (ਸੰਨੀ ਚੋਪੜਾ): ਫਿਰੋਜ਼ਪੁਰ ਵਿਚ ਇਕ ਵਾਰ ਫ਼ਿਰ ਗੋਲ਼ੀਆਂ ਦੀ ਤਾੜ-ਤਾੜ ਸੁਣਨ ਨੂੰ ਮਿਲੀ ਹੈ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਹਮਲਾਵਰਾਂ ਵੱਲੋਂ ਐਕਟਿਵਾ 'ਤੇ ਆ ਰਹੇ ਨੌਜਵਾਨ ਦੇ ਗੋਲ਼ੀ ਮਾਰ ਦਿੱਤੀ ਗਈ ਹੈ, ਜੋ ਇਸ ਵੇਲੇ ਨਿਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਫ਼ਾਇਰਿੰਗ ਦੀ ਇਹ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ।
ਜਾਣਕਾਰੀ ਮੁਤਾਬਕ, ਇਹ ਘਟਨਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੀ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਇਕ ਧਿਰ ਨੇ ਐਕਟਿਵਾ 'ਤੇ ਆ ਰਹੇ ਸ਼ਖ਼ਸ 'ਤੇ ਫ਼ਾਇਰਿੰਗ ਕਰ ਦਿੱਤੀ। ਇਸ ਦੌਰਾਨ ਐਕਟਿਵਾ ਸਵਾਰ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਇਸ ਵੇਲੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਘਟਨਾ ਦੀ ਸੂਚਨਾ ਪੁਲਸ ਨੂੰ ਵੀ ਦੇ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਮਾਮਲੇ ਵਿਚ ਕੁਝ ਲੋਕਾਂ 'ਤੇ ਬਾਏ ਨੇਮ ਪਰਚਾ ਦਰਜ ਕੀਤਾ ਗਿਆ ਹੈ ਤੇ ਨਾਲ ਹੀ ਉਨ੍ਹਾਂ ਦੇ ਨਾਲ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਵੇਗਾ 290 ਸ਼ਰਧਾਲੂਆਂ ਦਾ ਜਥਾ, 21 ਜੂਨ ਨੂੰ ਹੋਵੇਗੀ ਰਵਾਨਗੀ
NEXT STORY