ਫਿਰੋਜ਼ਪੁਰ (ਸੰਨੀ ਚੋਪੜਾ): ਫਿਰੋਜ਼ਪੁਰ ਦੇ ਜਖਰਾਵਾਂ ਪਿੰਡ ਵਿਚ ਇਕ ਘਰ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਕਾਫੀ ਰਾਊਂਡ ਫਾਇਰਿੰਗ ਕੀਤੀ ਗਈ। ਪਰਿਵਾਰ ਨੇ ਕੁਝ ਵਿਅਕਤੀਆਂ ’ਤੇ ਗੰਭੀਰ ਦੋਸ਼ ਲਗਾਏ ਹਨ, ਜਦਕਿ ਪੁਲਸ ਇਸ ਮਾਮਲੇ ਨੂੰ ਮੁੱਢਲੀ ਜਾਂਚ ਵਿਚ ਆਪਸੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਅਤੇ ਹਮਲਾਵਰ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਗੱਲ ਕਰ ਰਹੀ ਹੈ।
ਉੱਧਰ ਪੁਲਸ ਨੇ ਇਸ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਥਾਣਾ ਸਦਰ ਦੇ ਐੱਸ. ਐੱਚ. ਓ. ਗੁਰਿੰਦਰ ਕੁਮਾਰ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ ਅਤੇ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਜਾਰੀ ਹੈ।
ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ ਤਾਲਾਬ ਮੰਦਰ 'ਚ ਪਥਰਾਅ
NEXT STORY