ਗੁਰਦਾਸਪੁਰ : ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਪੱਡੇ 'ਚ 2 ਪਰਿਵਾਰਾਂ ਦੇ ਆਪਸੀ ਝਗੜੇ ਕਾਰਨ ਗੋਲੀ ਚੱਲ ਗਈ, ਜਿਸ ਦੌਰਾਨ ਸਾਬਕਾ ਅਕਾਲੀ ਸਰਪੰਚ ਅਜੀਤ ਸਿੰਘ ਦੇ ਬੇਟੇ ਰਛਪਾਲ ਸਿੰਘ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਇਸ ਸਬੰਧੀ 6 ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਛਪਾਲ ਸਿੰਘ ਦੇ ਚਚੇਰੇ ਭਰਾ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਅਜੀਤ ਸਿੰਘ ਦਾ ਪਿੰਡ ਦੇ ਰਹਿਣ ਵਾਲੇ ਸੁਰਜੀਤ ਸਿੰਘ ਅਤੇ ਉਸ ਦੇ ਬੇਟੇ ਸੁੱਖਾ ਅਤੇ ਲਾਲੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਨੂੰ ਪਿੰਡ ਦੇ ਲੋਕਾਂ ਨੇ ਮਿਲ-ਬੈਠ ਕੇ ਸੁਲਝਾ ਦਿੱਤਾ ਪਰ ਬੀਤੇ ਦਿਨ ਜਦੋਂ ਉਸ ਦਾ ਤਾਇਆ ਤੇ ਉਸ ਦਾ ਬੇਟਾ ਰਛਪਾਲ ਸਿੰਘ ਖੇਤਾਂ 'ਚੋਂ ਚਾਰਾ ਲੈਣ ਲਈ ਜਾ ਰਹੇ ਸਨ ਤਾਂ ਸੁਰਜੀਤ ਸਿੰਘ ਤੇ ਉਸ ਦੇ ਬੇਟਿਆਂ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਅਤੇ ਆਪਣੀ ਲਾਈਸੈਂਸ ਪਿਸਤੌਲ ਨਾਲ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ।
ਇਹ ਗੋਲੀ ਰਛਪਾਲ ਸਿੰਘ ਨੂੰ ਲੱਗੀ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਮ੍ਰਿਤਕ ਰਛਪਾਲ ਸਿੰਘ ਆਪਣੇ ਪਿੱਛੇ 2 ਬੱਚੇ ਛੱਡ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ 6 ਲੋਕਾਂ 'ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਪਾਰਟੀ ਦੇ ਯੂਥ ਨੇਤਾ ਸੁਖਜਿੰਦਰ ਸਿੰਘ ਲੰਗਾਹ ਨੇ ਦੋਸ਼ ਲਾਇਆ ਕਿ ਹਮਲਾ ਕਰਨ ਵਾਲੇ ਕਾਂਗਰਸੀ ਸਨ ਅਤੇ ਉਨ੍ਹਾਂ ਨੇ ਕਾਂਗਰਸੀ ਮੰਤਰੀ ਦੀ ਸ਼ੈਅ 'ਤੇ ਕਤਲ ਕੀਤਾ ਹੈ। ਫਿਲਹਾਲ ਪੁਲਸ ਵਲੋਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
2019 ਲੋਕ ਸਭਾ : ਲੁਧਿਆਣਾ ਤੋਂ ਭਾਜਪਾ ਤੇ ਅੰਮ੍ਰਿਤਸਰ ਤੋਂ ਮਜੀਠੀਆ ਦੇ ਚਰਚੇ ਸ਼ੁਰੂ
NEXT STORY