ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਦੁਪਹਿਰ ਤੋਂ ਹੀ ਦੋ ਧਿਰਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਇਸ ਦੌਰਾਨ ਕ੍ਰਿਸਚਨ ਭਾਈਚਾਰੇ ਨਾਲ ਸਬੰਧਤ ਇੱਕ ਨੌਜਵਾਨ ਦੇ ਸਿਰ ਵਿੱਚ ਗੋਲੀ ਲੱਗ ਗਈ। ਗੰਭੀਰ ਜ਼ਖਮੀ ਹਾਲਤ ਵਿੱਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਚੱਲਦੀ ਸਕਾਰਪਿਉ ’ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
ਇਸ ਦੌਰਾਨ ਪਿੰਡ ਦੇ ਸਰਪੰਚ ਨੇ ਦੋਸ਼ ਲਗਾਇਆ ਹੈ ਕਿ ਝਗੜੇ ਦੀ ਸੂਚਨਾ ਪਹਿਲਾਂ ਹੀ ਪੁਲਸ ਨੂੰ ਦੇ ਦਿੱਤੀ ਗਈ ਸੀ, ਪਰ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ ਗਈ। ਸਰਪੰਚ ਦਾ ਕਹਿਣਾ ਹੈ ਕਿ ਜੇਕਰ ਪੁਲਸ ਸਮੇਂ ਸਿਰ ਦਖ਼ਲ ਦਿੰਦੀ ਤਾਂ ਸ਼ਾਇਦ ਇਸ ਨੌਜਵਾਨ ਦੀ ਜਾਨ ਬਚਾਈ ਜਾ ਸਕਦੀ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਸ ਦਾ ਅਧਿਕਾਰਤ ਪੱਖ ਆਉਣਾ ਹਾਲੇ ਤੱਕ ਬਾਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੱਲਦੀ ਸਕਾਰਪਿਉ ’ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
NEXT STORY