ਜਲੰਧਰ (ਵਰੁਣ): ਪਠਾਨਕੋਟ ਚੌਕ ਨੇੜੇ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਵਿਚ ਗੋਲ਼ੀਆਂ ਚੱਲ ਗਈਆਂ। ਇਸ ਮਗਰੋਂ ਦੋਹਾਂ ਧਿਰਾਂ ਮੌਕੇ ਤੋਂ ਫ਼ਰਾਰ ਹੋ ਗਈਆਂ। ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮਣੀਪੁਰ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਰਗਰਮ ਹੋਈ ਪੁਲਸ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ
ਦੱਸਿਆ ਜਾ ਰਿਹਾ ਹੈ ਕਿ ਮਕਸੂਦਾਂ ਥਾਣੇ ਦੇ ਅਧੀਨ ਵੀ ਇਨ੍ਹਾਂ ਦੋਹਾਂ ਧਿਰਾਂ ਵਿਚਾਲੇ ਵਿਵਾਦ ਹੋਇਆ ਸੀ ਜਿਸ ਵਿਚ 307 ਧਾਰਾ ਤਹਿਤ ਕੇਸ ਦਰਜ ਕਰ ਕੇ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸੇ ਰੰਜ਼ਿਸ਼ ਨੂੰ ਕੱਢਣ ਲਈ ਉਸ ਸਮੇਂ ਜ਼ਖ਼ਮੀ ਹੋਏ ਵਿਅਕਤੀ ਤੇ ਜੇਲ੍ਹ ਭੇਜੇ ਗਏ ਮੁਲਜ਼ਮ ਦੇ ਕਰੀਬੀ ਸਮਰਥਕ ਪਠਾਨਕੋਟ ਚੌਕ ਨੇੜੇ ਇਕੱਠੇ ਹੋਏ, ਜਿਨ੍ਹਾਂ ਵਿਚਾਲੇ ਗਾਲੀ-ਗਲੌਚ ਹੋਈ ਤੇ ਫਿਰ ਗੋਲ਼ੀਆਂ ਚੱਲ ਗਈਆਂ।
ਇਹ ਖ਼ਬਰ ਵੀ ਪੜ੍ਹੋ - ਮੋਗਾ ਬੋਗਸ ਅਸਲਾ ਲਾਇਸੈਂਸ ਸਕੈਂਡਲ: ‘ਜਗ ਬਾਣੀ’ ਦੇ ਖ਼ੁਲਾਸੇ ਮਗਰੋਂ 2 ਮੁਲਜ਼ਮ ਗ੍ਰਿਫ਼ਤਾਰ, ਮਾਸਟਰ ਮਾਈਂਡ ਫ਼ਰਾਰ
ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਗੋਲ਼ੀ ਲੱਗਣ ਨਾਲ ਜ਼ਖ਼ਮੀ ਵੀ ਹੋਇਆ ਹੈ। ਥਾਣਾ 8 ਦੀ ਪੁਲਸ ਦੇ ਨਾਲ ਨਾਲ ਸੀ.ਆਈ.ਏ. ਸਟਾਫ਼ ਤੇ ਹੋਰ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਪਰਦਾਫਾਸ਼; ਮੁੱਖ ਸਾਜ਼ਿਸ਼ਕਰਤਾ ਗ੍ਰਿਫ਼ਤਾਰ
NEXT STORY