ਜਲੰਧਰ: ਸ਼ਹਿਰ ਦੇ ਲੱਧੇਵਾਲੀ ਇਲਾਕੇ ਵਿਚ ਦੇਰ ਰਾਤ ਫ਼ਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਿੰਘ ਸਭਾ ਨੇੜੇ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਅਸਲੇ ਨਾਲ ਫ਼ਾਇਰ ਕੀਤੇ ਗਏ। ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਮਨਪ੍ਰੀਤ ਬਾਦਲ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - 'ਜਵਾਬ ਦੀ ਉਡੀਕ ਰਹੇਗੀ'
ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਇਕ ਵਿਅਕਤੀ ਸੈਰ ਕਰਨ ਲਈ ਘਰ ਤੋਂ ਬਾਹਰ ਨਿਕਲਿਆ ਤੇ ਸੈਰ ਕਰਦੇ ਸਮੇਂ ਅਚਾਨਕ 2 ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਉਕਤ ਵਿਅਕਤੀ ਦੇ ਕੋਲ ਆ ਕੇ ਅਚਾਨਕ ਗੋਲ਼ੀਆਂ ਚਲਾ ਦਿੱਤੀਆਂ। ਉਕਤ ਵਿਅਕਤੀ ਨੇ ਬੜੀ ਮੁਸ਼ਕਲ ਭੱਜ ਕੇ ਆਪਣੀ ਜਾਨ ਬਚਾਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਈਕ ਸਵਾਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਮੌਕੇ 'ਤੇ ਮੌਜੂਦ ਵਿਅਕਤੀ ਦੀ ਪਛਾਣ ਸੰਦੀਪ ਖ਼ੋਸਲਾ ਵਜੋਂ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ
NEXT STORY