ਖੇਮਕਰਨ (ਸੋਨੀਆ) : ਚੋਣ ਜ਼ਾਬਤੇ ਦੌਰਾਨ ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ’ਚ ਅਕਾਲੀਆਂ ਅਤੇ ਕਾਂਗਰਸੀਆਂ ’ਚ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਇੱਥੋਂ ਦੇ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਸਰਕੇ ਵਿਖੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ’ਚ ਵੋਟਾਂ ਨੂੰ ਲੈ ਕੇ ਕਿਸੇ ਗੱਲੋਂ ਤਕਰਾਰ ਹੋ ਗਿਆ ਅਤੇ ਦੋਹਾਂ ਧਿਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਦੋਹਾਂ ਧਿਰਾਂ ਦੇ ਇਕ-ਇੱਕ ਵਿਅਕਤੀ ਨੂੰ ਗੋਲੀਆਂ ਲੱਗੀਆਂ ਹਨ। ਗੋਲੀ ਲੱਗਣ ਵਾਲੇ ਵਿਅਕਤੀ ਬਲਬੀਰ ਸਿੰਘ ਮੌਜੂਦਾ ਮੈਂਬਰ ਕਾਂਗਰਸ ਅਤੇ ਗੁਰਜਿੰਦਰ ਸਿੰਘ ਅਕਾਲੀ ਆਗੂ ਨੂੰ ਇਲਾਜ ਲਈ ਤੁਰੰਤ ਸਰਕਾਰੀ ਹਸਪਤਾਲ ਸੁਰਸਿੰਘ ਵਿਖੇ ਲਿਜਾਇਆ ਗਿਆ। ਮੌਕੇ ’ਤੇ ਮੌਜੂਦ ਦੋਹਾਂ ਧਿਰਾਂ ਵੱਲੋਂ ਇੱਕ ਦੂਜੇ ’ਤੇ ਵੋਟਾਂ ਨੂੰ ਲੈ ਕੇ ਵਧੀਕੀ ਕਰਨ ਦੇ ਦੋਸ਼ ਲਗਾਏ ਜਾ ਰਹੇ ਸਨ।
ਇਹ ਵੀ ਪੜ੍ਹੋ : ਕੈਪਟਨ ਮਜੀਠੀਆ ’ਤੇ ਹੱਥ ਪਾ ਨਹੀਂ ਸਕੇ, ਅਸੀਂ ਇਹ ਹਿੰਮਤ ਦਿਖਾਈ : ਚੰਨੀ
ਪਿੰਡ ਬਾਸਰਕੇ ਪਹੁੰਚੇ ਡੀ. ਐੱਸ. ਪੀ. ਭਿੱਖੀਵਿੰਡ ਤਰਸੇਮ ਮਸੀਹ ਅਤੇ ਐੱਸ. ਐੱਚ. ਓ. ਖਾਲੜਾ ਨੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਹਰ ਪੁਲਸ ਥਾਣੇ ਵੱਲੋਂ ਹਥਿਆਰ ਜਮ੍ਹਾਂ ਕਰਾਉਣ ਦੀ ਅਪੀਲ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਗੋਲੀ ਚੱਲਣ ਵਰਗੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਹਨ। ਜਨਤਾ ’ਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਪ੍ਰਸ਼ਾਸਨ ਦੀ ਨਲਾਇਕੀ ਨਹੀਂ ਤੇ ਹੋਰ ਕੀ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਸਹੀ ਅਰਥਾਂ ’ਚ ਨਵਜੋਤ ਸਿੱਧੂ ਨੂੰ ਪੱਪੂ ਬਣਾਇਆ : ਮਜੀਠੀਆ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
NEXT STORY