ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੀ ਹੰਬੜਾ ਪੁਲਸ ਚੌਕੀ ਦੇ ਪਿੰਡ ਖਹਿਰਾ ਬੇਟ ਵਿਚ 16 ਫ਼ਰਵਰੀ ਨੂੰ 2 ਮੋਟਰਸਾਈਕਲ ਸਵਾਰ ਨੌਜਵਾਨਾਂ 'ਤੇ ਪੁਰਾਣੀ ਰੰਜਿਸ਼ ਦੇ ਚਲਦਿਆਂ 3 ਅਣਪਛਾਤੇ ਨੌਜਵਾਨਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ 17 ਸਾਲਾ ਹਰਮਨਜੋਤ ਸਿੰਘ ਦੇ ਪੈਰ ਵਿਚ ਗੋਲ਼ੀ ਲੱਗੀ ਤੇ ਉਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਹਰਮਨਜੋਤ ਸਿੰਘ ਦੇ ਚਾਚੇ ਦੇ ਮੁੰਡੇ ਗੁਰੂ ਕਮਲ ਸਿੰਘ ਦੀ ਸ਼ਿਕਾਇਤ 'ਤੇ 3 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਜ਼ਖ਼ਮੀ ਨੌਜਵਾਨ ਹਰਮਨਜੋਤ ਸਿੰਘ ਦੇ ਨਾਲ ਕੋਈ ਪੁਰਾਣੀ ਰੰਜਿਸ਼ ਲੱਗ ਰਰਹੀ ਹੈ। ਜਿਸ ਕਾਰਨ ਉਕਤ ਨੌਜਵਾਨਾਂ ਨੇ ਪਹਿਲਾਂ ਹਰਮਨਜੋਤ ਸਿੰਘ ਦੇ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਨਹੀਂ ਰੋਕਿਆ। ਇਸ ਮਗਰੋਂ ਉਕਤ ਲੋਕਾਂ ਨੇ ਉਨ੍ਹਾਂ ਉੱਪਰ ਗੋਲ਼ੀ ਚਲਾ ਦਿੱਤੀ। ਇਹ ਗੋਲ਼ੀ ਹਰਮਨਜੋਤ ਸਿੰਘ ਦੇ ਪੈਰ ਵਿਚ ਲੱਗੀ। ਫ਼ਿਲਹਾਲ ਪੁਲਸ ਨੇ ਅਣਪਛਾਤੇ ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲ 'ਚ ਰੂਹ ਕੰਬਾਊ ਘਟਨਾ, ਜਨਰੇਟਰ 'ਚ ਵਾਲ ਫਸਣ ਕਾਰਨ ਔਰਤ ਦੀ ਦਰਦਨਾਕ ਮੌਤ
NEXT STORY