ਲੁਧਿਆਣਾ (ਰਿੰਕੂ): ਸਮਰਾਲਾ ਚੌਕ ਨੇੜੇ ਢਾਬੇ ਦੇ ਬਾਹਰ ਗੱਡੀ ’ਚ ਬਹਿ ਕੇ ਖਾਣਾ ਖਾ ਰਹੇ ਨੌਜਵਾਨਾਂ ਨੇ ਮਾਮੂਲੀ ਬਹਿਸ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਨਿਹਾਲ ਰਾਜਪੂਤ ਦੀ ਸ਼ਿਕਾਇਤ ’ਤੇ ਅਨਮੋਲ ਗਾਬਾ ਸਮੇਤ ਉਸ ਦੇ 10 ਅਣਪਛਾਤੇ ਸਾਥੀਆਂ ’ਤੇ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਪੁਲਸ ਸ਼ਿਕਾਇਤ ’ਚ ਨਿਹਾਲ ਰਾਜਪੂਤ ਨੇ ਦੱਸਿਆ ਕਿ ਉਹ ਗੁਰੂ ਅਰਜਨ ਦੇਵ ਨਗਰ ਦਾ ਰਹਿਣ ਵਾਲਾ ਹੈ। ਉਹ ਸੋਢੀ ਢਾਬੇ ਦੇ ਬਾਹਰ ਗੱਡੀ ’ਚ ਬਹਿ ਕੇ ਖਾਣਾ ਖਾ ਰਿਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਉਥੇ ਆਏ ਅਤੇ ਉਸ ਨਾਲ ਬਹਿਸਬਾਜ਼ੀ ਕਰਨ ਲੱਗ ਪਏ। ਜਦੋਂ ਉਸ ਨੇ ਵਿਰੋਧ ਜਤਾਇਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੱਡੀ ਤੋਂ ਕੱਢ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਮੁੱਖ ਨੈਸ਼ਨਲ ਹਾਈਵੇਅ ਰਹੇਗਾ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
ਇਸ ਤੋਂ ਬਾਅਦ ਮੁਲਜ਼ਮ ਅਨਮੋਲ ਗਾਬਾ ਨੇ ਪਿਸਤੌਲ ਕੱਢ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਪਰ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਇਕੱਠਾ ਹੋਇਆ ਦੇਖ ਮੁਲਜ਼ਮ ਧਮਕਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਮੁਲਜ਼ਮਾਂ ਕੋਲ 2 ਗੱਡੀਆਂ ਸੀ, ਜਿਸ ’ਤੇ ਉਹ ਫਰਾਰ ਹੋ ਗਏ। ਪੁਲਸ ਨੇ ਜਾਂਚ ਸ਼ੁਰੂ ਕਰ ਕੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਮੰਡੀਆਂ ਨੂੰ ਗ੍ਰੀਨ ਐਨਰਜੀ ਵੱਲ ਮੋੜੇਗਾ ਪੰਜਾਬ ਮੰਡੀ ਬੋਰਡ, 4 ਜ਼ਿਲ੍ਹਿਆਂ 'ਚ ਲੱਗਣਗੇ ਸੋਲਰ ਪਲਾਂਟ
NEXT STORY