ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਡਾਕਘਰ ਨੇੜੇ ਭਗਵਾਨ ਦਾਸ ਕਾਲੋਨੀ ਵਿਚ ਅੱਜ ਦੋ ਧਿਰਾਂ ਦੀ ਆਪਸੀ ਰੰਜਿਸ਼ ਕਾਰਨ ਇਕ ਧਿਰ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ 'ਤੇ ਗੋਲ਼ੀ ਚਲਾ ਦਿੱਤੀ ਗਈ। ਇਸ ਦੌਰਾਨ ਲਵ ਨਾਂ ਦੇ ਨੌਜਵਾਨ ਦੇ ਪੈਰ ਵਿਚ ਗੋਲ਼ੀ ਲੱਗੀ, ਜਿਸ ਮਗਰੋਂ ਗੋਲ਼ੀ ਚਲਾਉਣ ਵਾਲੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਗੋਲ਼ੀ ਲੱਗਣ ਵਾਲੇ ਨੌਜਵਾਨ ਲਵ ਨੂੰ ਡੀ. ਐੱਮ. ਸੀ. ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕੀਤੇ ਜਾਣ ਮਗਰੋਂ ਕੀ ਬੋਲੇ CM ਮਾਨ
NEXT STORY