ਲੁਧਿਆਣਾ (ਵੈੱਬ ਡੈਸਕ, ਰਾਜ) : ਲੁਧਿਆਣਾ ਮਹਾਨਗਰ 'ਚ ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਮਾਮੂਲੀ ਗੱਲਾਂ 'ਤੇ ਗੋਲੀਆਂ ਚੱਲਣਾ ਹੁਣ ਆਮ ਗੱਲ ਹੋ ਗਈ ਹੈ। ਬੀਤੀ ਰਾਤ ਆਪਣੇ ਘਰ ਦੇ ਕੋਲ ਇੱਕ ਦੁਕਾਨ ਤੋਂ ਦਹੀ ਲੈਣ ਗਏ ਇੱਕ ਨੌਜਵਾਨ ਰਿਫਲ ਗਾਬਾ 'ਤੇ ਨੂੰ ਘੇਰ ਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਰਿਫਲ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਸ਼ਿਕਾਇਤਕਰਤਾ ਅਜੇ ਗਾਬਾ ਅਨੁਸਾਰ ਉਸ ਦਾ ਭਰਾ ਰਿਫਲ ਜਦੋਂ ਦੁਕਾਨ 'ਤੇ ਗਿਆ ਤਾਂ ਕੁੱਝ ਹੀ ਮਿੰਟਾਂ ਬਾਅਦ ਬਾਹਰੋਂ ਚੀਕਣ ਅਤੇ ਗਾਲੀ-ਗਲੌਚ ਦੀਆਂ ਆਵਾਜ਼ਾਂ ਆਉਣ ਲੱਗੀਆਂ। ਜਦੋਂ ਪਰਿਵਾਰਕ ਮੈਂਬਰ ਬਾਹਰ ਆਏ ਤਾਂ ਉਨ੍ਹਾਂ ਦੇਖਿਆ ਕਿ ਹਮਲਾਵਰਾਂ ਨੇ ਰਿਫਲ ਨੂੰ ਘੇਰਿਆ ਹੋਇਆ ਸੀ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ ਬਿਜਲੀ ਬਿੱਲ...
ਇਸੇ ਦੌਰਾਨ ਮੁਲਜ਼ਮ ਰਜਤ ਵਰਮਾ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਰਿਫਲ 'ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਖੱਬੇ ਪੱਟ 'ਤੇ ਲੱਗੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਇਸ ਮਾਮਲੇ 'ਚ ਰਜਤ ਵਰਮਾ, ਵਰਯਾਮ ਸਿੰਘ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ
NEXT STORY