ਲੁਧਿਆਣਾ (ਗੌਤਮ): ਹੈਬੋਵਾਲ ਇਲਾਕੇ ਵਿਚ ਘਰ ਦੇ ਬਾਹਰ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਵਿਚ ਇਕ ਨੌਜਵਾਨ ਨੇ ਗੋਲ਼ੀ ਚਲਾ ਦਿੱਤੀ, ਜਿਸ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਇੰਨਾ ਹੀ ਨਹੀਂ, ਭੜਕੇ ਹੋਏ ਲੋਕਾਂ ਨੇ ਜ਼ਖ਼ਮੀ ਹੋਏ ਨੌਜਵਾਨ ਤੇ ਉਸ ਦੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਮਹਿਲਾ ਸਮੇਤ ਦੋ ਹੋਰ ਲੋਕ ਜ਼ਖ਼ਮੀ ਹੋ ਗਏ। ਜਦੋਂ ਆਲੇ-ਦੁਆਲੇ ਲੋਕ ਇਕੱਠੇ ਹੋ ਗਏ ਤੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਲਾਜ ਲਈ ਸਿਵਲ ਹਸਪਤਾਲ ਪਹੁੰਚੇ ਕਮਲ ਪਵਾਰ ਨੇ ਦੱਸਿਆ ਕਿ ਉਹ ਮੰਗਲਵਾਰ ਦੀ ਰਾਤ ਨੂੰ ਆਪਣੀ ਭੈਣ ਦੇ ਘਰ ਗਿਆ ਸੀ ਤੇ ਉਨ੍ਹਾਂ ਦੇ ਘਰ ਦੇ ਬਾਹਰ ਗੁਆਂਢੀ ਦੀ ਕਾਰ ਪਾਰਕ ਕੀਤੀ ਹੋਈ ਸੀ ਤਾਂ ਉਸ ਨੇ ਉਨ੍ਹਾਂ ਲੋਕਾਂ ਨੂੰ ਕਾਰ ਹਟਾਉਣ ਲਈ ਕਿਹਾ। ਇਸੇ ਗੱਲ ਨੂੰ ਲੈਕੇ ਗੁਆਂਢੀ ਨੇ ਗਾਲਾਂ ਕਢਣੀਆਂ ਸ਼ੁਰੂ ਕਰ ਦਿੱਤੀਆਂ। ਗੁਆਂਢੀ ਨੇ ਇਸੇ ਦੌਰਾਨ ਦਰਜਨ ਦੇ ਕਰੀਬ ਸਾਥੀਆਂ ਨੂੰ ਬੁਲਾ ਲਿਆ। ਉਨ੍ਹਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੇ ਆਉਂਦਿਆਂ ਹੀ ਉਸ 'ਤੇ ਫ਼ਾਇਰ ਕਰ ਦਿੱਤਾ, ਪਰ ਗੋਲ਼ੀ ਉਸ ਦੀ ਬਾਂਹ ਨੂੰ ਛੂਹ ਕੇ ਨਿਕਲ ਗਈ। ਜਦੋਂ ਹੋਰ ਲੋਕਾਂ ਨੇ ਉਨ੍ਹਾਂ ਦੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਭੈਣ ਤੇ ਜੀਜੇ ਨੂੰ ਵੀ ਜ਼ਖ਼ਮੀ ਕਰ ਦਿੱਤਾ। ਜਦੋਂ ਲੋਕ ਬਚਾਅ ਕਰਵਾਉਣ ਲਈ ਆਏ ਤਾਂ ਹਮਲਾਵਰ ਉਨ੍ਹਾਂ ਨੂੰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੰਦਿਆਂ ਫ਼ਰਾਰ ਹੋ ਗਏ। ਮਾਮਲੇ ਨੂੰ ਲੈ ਕੇ ਪੁਲਸ ਨੂੰ ਵੀ ਸੂਚਨਾ ਦਿੱਤੀ ਗਈ ਹੈ ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ, ਭਾਜਪਾ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
NEXT STORY