ਮੋਗਾ (ਆਜ਼ਾਦ) : ਮਦਾਰੀ ਮਾਰਕੀਟ ਦੇ ਪਿਛਲੇ ਪਾਸੇ ਬੀਤੀ ਦੇਰ ਸ਼ਾਮ ਉਸ ਸਮੇਂ ਦੁਕਾਨਦਾਰਾਂ ’ਚ ਹਾਹਾਕਾਰ ਮਚ ਗਈ, ਜਦੋਂ ਮੋਟਰ ਸਾਈਕਲ ਸਵਾਰ ਤਿੰਨ ਅਣਪਛਾਤੇ ਲੜਕੇ ਹਵਾਈ ਫਾਇਰ ਕਰਕੇ ਫਰਾਰ ਹੋ ਗਏ, ਜਿਸ 'ਤੇ ਲੋਕਾਂ ਨੇ ਇਸ ਦੀ ਸੂਚਨਾ ਬਾਘਾਪੁਰਾਣਾ ਪੁਲਸ ਨੂੰ ਦਿੱਤੀ। ਘਟਨਾ ਦਾ ਪਤਾ ਲੱਗਣ ਤੇ ਡੀ. ਐੱਸ. ਪੀ. ਬਾਘਾਪੁਰਾਣਾ ਜਸਬਿੰਦਰ ਸਿੰਘ ਅਤੇ ਥਾਣਾ ਮੁੱਖੀ ਕੁਲਵਿੰਦਰ ਸਿੰਘ ਪੁਲਸ ਪਾਰਟੀ ਸਣੇ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ।
ਸੂਤਰਾਂ ਅਨੁਸਾਰ ਇੱਕ ਦੁਕਾਨਦਾਰ ਵੱਲੋਂ ਹਵਾਈ ਫਾਇਰ ਕਰਕੇ ਫਰਾਰ ਹੋਣ ਵਾਲੇ ਨੌਜਵਾਨਾਂ 'ਤੇ ਧਮਕੀਆਂ ਭਰਿਆ ਫੋਨ ਕਰਨ ਦਾ ਵੀ ਦੋਸ਼ ਲਾਇਆ ਜਾ ਰਿਹਾ ਹੈ। ਇਸ ਸਬੰਧ ’ਚ ਜਦੋਂ ਥਾਣਾ ਮੁਖੀ ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਰਹੇ ਹਨ। ਜਲਦ ਹੀ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।
ਬਠਿੰਡਾ ’ਚ ਕੋਰੋਨਾ ਦਾ ਕਹਿਰ ਜਾਰੀ, ਇਕ ਨਵਾਂ ਕੇਸ ਆਇਆ ਸਾਹਮਣੇ
NEXT STORY