ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ): ਮੋਗਾ ਦੇ ਰਤਨ ਸਿਨੇਮਾ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਦੋ ਗੁਟਾਂ ਵਿਚਕਾਰ ਗੋਲ਼ੀਆ ਚੱਲਣ ਦਾ ਮਾਮਲਾ ਸਾਹਮਣੇ ਆਇਆ। ਰਾਤ ਦੇ ਵੇਲੇ ਗੋਲ਼ੀਆਂ ਚੱਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਫ਼ਾਇਰਿੰਗ ਵਿਚ 2 ਨੌਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉੱਥੇ ਇਕ ਨੌਜਵਾਨ ਦੀ ਗੰਭੀਰ ਹਾਲਤ ਵੇਖਦਿਆਂ ਉਸ ਨੂੰ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸੈਮੀਫ਼ਾਈਨਲ 'ਚ ਨਿਊਜ਼ੀਲੈਂਡ ਨੂੰ ਹਰਾਏ ਬਗੈਰ ਵੀ ਫ਼ਾਈਨਲ 'ਚ ਪਹੁੰਚ ਸਕਦੈ ਭਾਰਤ! ਜਾਣੋ ਕੀ ਹੈ ICC ਦਾ ਖ਼ਾਸ ਨਿਯਮ
ਮਿਲੀ ਜਾਣਕਾਰੀ ਅਨੁਸਾਰ ਦੋ ਗੁਟਾਂ ਵਿਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਇਕ ਜ਼ਖ਼ਮੀ ਨੂੰ ਪਹਿਲਾਂ ਮੌਕੇ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਉਸਨੂੰ ਇੱਕ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਦੂਸਰੇ ਜ਼ਖ਼ਮੀ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ 2 ਦੇ ਮੁਖੀ ਪੁਲਸ ਪਾਰਟੀ ਸਮੇਤ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨਾਲ ਗੱਲਬਾਤ ਕੀਤੀ। ਜ਼ਖ਼ਮੀ ਨੌਜਵਾਨ ਮੁਤਾਬਕ 15 ਤੋਂ ਵੱਧ ਗੋਲ਼ੀਆਂ ਚਲਾਈਆਂ ਗਈਆਂ ਹਨ। ਦੂਜੇ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨੀ ਵਿਵਾਦ ਬਣਿਆ ਕਾਲ, ਇਟਲੀ ਤੋਂ 2 ਮਹੀਨੇ ਪਹਿਲਾਂ ਪਰਤੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
NEXT STORY