ਪਟਿਆਲਾ (ਬਲਜਿੰਦਰ) : ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੈਲੀ 'ਚ ਸ਼ਾਮਲ ਹੋਏ ਕਾਂਗਰਸੀਆਂ ਵਿਚਕਾਰ ਹੱਥੋਪਾਈ ਹੋ ਗਈ ਅਤੇ ਗੱਲ ਇੰਨੀ ਵੱਧ ਗਈ ਕਿ ਗੋਲੀਆਂ ਚੱਲ ਗਈਆਂ। ਇਹ ਘਟਨਾ ਨਿਗਮ ਦਫ਼ਤਰ ਦੇ ਨਜ਼ਦੀਕ ਐਨ. ਆਈ. ਐਸ. ਚੌਂਕ 'ਤੇ ਵਾਪਰੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਜਬਰ-ਜ਼ਿਨਾਹ ਤੇ ਕਤਲ ਕੇਸ ਸਬੰਧੀ ਕੈਪਟਨ ਦਾ ਵੱਡਾ ਫ਼ੈਸਲਾ
ਪੁਲਸ ਦੇ ਸਖ਼ਤ ਪਹਿਰੇ ਦੇ ਬਾਵਜੂਦ ਹਥਿਆਰਾਂ ਨਾਲ ਲੈਸ ਹੋ ਕੇ ਪਹੁੰਚੇ ਕਾਂਗਰਸੀਆਂ ਨੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਲੱਗਣ ਨਾਲ ਜ਼ਖਮੀਂ ਹੋਏ ਨੌਜਵਾਨਾਂ ਨੂੰ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਪਛਾਣ ਚਰਨਜੀਤ ਸਿੰਘ ਵਾਸੀ ਨਜ਼ਦੀਕ ਸੀ. ਆਈ. ਏ. ਸਟਾਫ਼ ਪਟਿਆਲਾ ਅਤੇ ਰਿਹਾਨ ਵਾਸੀ ਰਿਸ਼ੀ ਕਾਲੋਨੀ ਦੇ ਤੌਰ 'ਤੇ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਵੱਲੋਂ ਲਈਆਂ ਜਾਂਦੀਆਂ 'ਇਤਫਾਕੀਆ ਛੁੱਟੀਆਂ' ਸਬੰਧੀ ਹਦਾਇਤਾਂ ਜਾਰੀ
ਉਕਤ ਝਗੜਾ ਹਰਵਿੰਦਰ ਜੋਈ ਅਤੇ ਐਸ. ਕੇ. ਖਰੌੜ ਗਰੁੱਪ ਵਿਚਕਾਰ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੀ ਪੁਲਸ ਚੌਂਕੀ ਨਿਊ ਅਫ਼ਸਰ ਕਾਲੋਨੀ ਦੇ ਇੰਚਾਰਜ ਗੁਰਪਿੰਦਰ ਸਿੰਘ ਨੇ ਕਿਹਾ ਕਿ ਜ਼ਖਮੀਆਂ ਦੇ ਬਿਆਨ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਇਹ ਦੱਸ ਦੇਈਏ ਕਿ ਜਦੋਂ ਇਹ ਘਟਨਾ ਵਾਪਰੀ, ਕੈਪਟਨ ਦਾ ਪ੍ਰੋਗਰਾਮ ਖ਼ਤਮ ਹੋ ਚੁੱਕਾ ਸੀ।
ਇਹ ਵੀ ਪੜ੍ਹੋ : ਕੈਪਟਨ ਵੱਲੋਂ 'ਦੁਸਹਿਰੇ' ਮੌਕੇ 4 ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ, ਪਹਿਲੀ ਖੇਡ ਯੂਨੀਵਰਿਸਟੀ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ ਜਬਰ-ਜ਼ਿਨਾਹ ਤੇ ਕਤਲ ਕੇਸ ਸਬੰਧੀ ਕੈਪਟਨ ਦਾ ਵੱਡਾ ਫ਼ੈਸਲਾ
NEXT STORY